Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਤਰਨਤਾਰਨ ਦਾ ਇਹ ਸਰਹੱਦੀ ਪਿੰਡ ਹੋਣ ਲੱਗਾ ਖਾਲੀ, ਲੋਕ ਘਰ ਛੱਡ ਕੇ ਜਾਣ ਲਈ ਮਜਬੂਰ

ਤਰਨਤਾਰਨ ਦਾ ਇਹ ਸਰਹੱਦੀ ਪਿੰਡ ਹੋਣ ਲੱਗਾ ਖਾਲੀ, ਲੋਕ ਘਰ ਛੱਡ ਕੇ ਜਾਣ ਲਈ ਮਜਬੂਰ

ਭਾਰਤ ਵਲੋਂ ਆਪਰੇਸ਼ਨ ਸਿੰਦੂਰ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪਾਕਿਸਤਾਨ ਵਿਰੁੱਧ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉੱਥੇ ਹੀ ਸਰਹੱਦੀ ਪਿੰਡਾਂ ਦੇ ਲੋਕ ਕਾਫੀ ਡਰੇ ਹੋਏ ਹਨ, ਜਿਸ ਕਰਕੇ ਲੋਕ ਆਪਣੇ ਬਚਾਅ ਪਹਿਲਾਂ ਹੀ ਆਪਣਾ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ।ਦੱਸ ਦਈਏ ਕਿ ਜ਼ਿਲ੍ਹਾ ਤਰਨਤਾਰਨ ਦੇ ਭਾਰਤ-ਪਾਕਿਸਤਾਨ ਦੇ ਅੰਤਰਰਾਸ਼ਟਰੀ ਸਰਹੱਦ ਤੇ ਵਸੇ ਪਿੰਡ ਗਿੱਲਪਨ ਦੇ ਲੋਕਾਂ ਨੇ ਪਿੰਡ ਛੱਡਣਾ ਸ਼ੁਰੂ ਕਰ ਦਿੱਤਾ ਹੈ। ਲੋਕ ਘਰੇਲੂ ਸਮਾਨ ਨੂੰ ਟਰੈਕਟਰ ਟਰਾਲੀਆਂ ਅਤੇ ਗੱਡੀਆਂ, ਗੱਡਿਆਂਵਿੱਚ ਲੱਦ ਕੇ ਸੁਰੱਖਿਅਤ ਆਪਣੇ ਮਾਲ ਡੰਗਰਾਂ ਸਮੇਤ ਥਾਵਾਂ ਵੱਲ ਜਾ ਰਹੇ ਹਨ।ਇਸ ਮੌਕੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ 1965-71 ਦੀ ਜੰਗ ਅਤੇ 2016 ਦੀ ਸਰਜੀਕਲ ਸਟਰਾਈਕ ਸਮੇ ਵੀ ਉਹਨਾਂ ਨੂੰ ਆਪਣਾ ਪਿੰਡ ਖਾਲੀ ਕਰਨਾ ਪਿਆ ਸੀ ਪਰੰਤੂ ਇਸ ਵਿੱਚ ਆਰਥਿਕ ਤੌਰ ਤੇ ਹੋਇਆ ਨੁਕਸਾਨ ਨਾ ਤਾਂ ਕਿਸੇ ਸਰਕਾਰ ਦੇ ਨੁਮਾਇਦੇ ਨੇ ਭਰਿਆ ਤੇ ਨਾ ਹੀ ਕਿਸੇ ਅਧਿਕਾਰੀ ਨੇ ਉਹਨਾਂ ਦੀ ਸਾਰ ਲਈ । ਇਸੇ ਕਰਕੇ ਹੁਣ ਉਹ ਜੰਗ ਦੇ ਡਰੋਂ ਆਪਣਾ ਇਲਾਕਾ ਛੱਡਣ ਲਈ ਮਜਬੂਰ ਹਨ।ਜਾਣਕਾਰੀ ਦਿੰਦਿਆਂ ਹੋਇਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਭਾਰਤ ਵੱਲੋਂ ਪਾਕਿਸਤਾਨ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਹੈ। ਜਿਸ ਕਾਰਨ ਉਕਤ ਲੋਕ ਆਪਣੇ ਘਰੇਲੂ ਸਮਾਨ ਸਮੇਤ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ।