Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਤੁਰਕੀ, ਸੀਰੀਆ ‘ਚ ਭਿਆਨਕ ਭੂਚਾਲ ਕਰਕੇ 500 ਤੱਕ ਪਹੁੰਚੀ ਮਰਨ ਵਾਲਿਆਂ ਦੀ ਗਿਣਤੀ

ਸੋਮਵਾਰ ਤੜਕੇ ਦੱਖਣੀ ਤੁਰਕੀ ਵਿੱਚ ਆਏ 7.8 ਤੀਬਰਤਾ ਵਾਲੇ ਭੂਚਾਲ ਕਰਕੇ ਨੇੜਲੇ ਖੇਤਰਾਂ ਦੇ ਨਾਲ-ਨਾਲ ਸੀਰੀਆ ਵਿੱਚ 500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਰਿਪੋਰਟਾਂ ਵੱਲੋਂ ਦੇਸ਼ ਦੇ ਉਪ ਰਾਸ਼ਟਰਪਤੀ ਫੁਆਤ ਓਕਤੇ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਕਿ ਤੁਰਕੀ ਵਿੱਚ ਘੱਟੋ-ਘੱਟ 284 ਲੋਕ ਮਾਰੇ ਗਏ ਅਤੇ ਕਰੀਬ 2,300 ਲੋਕ ਜ਼ਖਮੀ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਤੁਰਕੀ ਦੇ 10 ਸ਼ਹਿਰਾਂ ਵਿੱਚ 1,700 ਤੋਂ ਵੱਧ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਸੀਰੀਆ ਵਿੱਚ, ਘੱਟੋ-ਘੱਟ 237 ਲੋਕ ਮਾਰੇ ਗਏ ਅਤੇ 639 ਜ਼ਖਮੀ ਹੋਏ।

ਦੱਸਣਯੋਗ ਹੈ ਕਿ ਇਹ ਭੂਚਾਲ ਤੁਰਕੀ ਵਿੱਚ ਇੱਕ ਸਦੀ ਤੋਂ ਵੱਧ ਦੇ ਸਮੇਂ ਵਿੱਚ ਆਉਣ ਵਾਲੇ ਸਭ ਤੋਂ ਵੱਡੇ ਭੂਚਾਲਾਂ ਵਿੱਚੋਂ ਇੱਕ ਹੈ ਅਤੇ ਇਸ ਕਰਕੇ ਇਸਨੇ ਪੂਰੇ ਖੇਤਰ ਵਿੱਚ ਕੰਬਣੀ ਪੈਦਾ ਕੀਤੀ, ਇਮਾਰਤਾਂ ਢਹਿ ਗਈਆਂ, ਅਤੇ ਲੋਕਾਂ ਨੂੰ ਗਲੀਆਂ ਵਿੱਚ ਭੱਜਣ ਲਈ ਮਜਬੂਰ ਕੀਤਾ।

ਤੁਰਕੀ ‘ਚ ਆਏ ਜ਼ਬਰਦਸਤ ਭੂਚਾਲ ਕਰਕੇ ਕਈ ਲੋਕਾਂ ਦੀਆਂ ਮੌਤ ਹੋਣ ਤੋਂ ਬਾਅਦ ਦੁਨੀਆ ਭਰ ਤੋਂ ਸੋਗ ਪ੍ਰਗਟਾਇਆ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵਿੱਟਰ ‘ਤੇ ਤੁਰਕੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਆਏ ਜ਼ਬਰਦਸਤ ਭੂਚਾਲ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਗਿਆ।