Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੇ ਸਿਰ ਵਿੱਚ ਇੱਟਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੰਧ ਦੀ ਮੁਰੰਮਤ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ ਸੀ ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਾਲੇ ਆਪਸ ’ਚ ਝੜਪ ਹੋ ਗਈ ਜਿਸ ਤੋਂ ਬਾਅਦ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦਾ ਕਾਰਨ ਪੁਰਾਣੀ ਦੁਸ਼ਮਣੀ ਵੀ ਦੱਸੀ ਜਾ ਰਹੀ ਹੈ। ਮਾਮਲੇ ਸਬੰਧੀ ਮ੍ਰਿਤਕ ਬਜ਼ੁਰਗ ਦੇ ਬੇਟੇ ਜਸਵੰਤ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਆਪਣੇ ਗੁਆਂਢੀ ਨੂੰ ਨਸ਼ਾ ਵੇਚਣ ਤੋਂ ਰੋਕਦੇ ਸੀ। ਜਿਸ ਨੂੰ ਲੈ ਕੇ ਗੁਆਂਢੀਆਂ ਦੇ ਤਕਰੀਬਨ 8-9 ਮੈਂਬਰਾਂ ਨੇ ਉਸ ਦੇ ਪਿਤਾ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਉਸ ਦੇ ਪਿਤਾ ਨੂੰ ਲੁਧਿਆਣਾ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਅਤੇ ਇਲਾਜ ਦੇ ਦੌਰਾਨ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦੀ ਜਾਂਚ ਕਰ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।