ਦਰਿਆਵਾਂ ਦੀ ਧਰਤੀ ਪੰਜਾਬ ਵਿੱਚ ਹੁਣ ਪਾਣੀ ਸੰਕਟ ਖੜ੍ਹਾ ਹੋ ਗਿਆ ਹੈ। ਰਾਜ ਦੇ 76.5 ਪ੍ਰਤੀਸ਼ਤ ਬਲਾਕਾਂ (153 ਵਿੱਚੋਂ 117) ਵਿੱਚ ਸਥਿਤੀ ਬਹੁਤ ਗੰਭੀਰ ਬਣ ਗਈ ਹੈ ਕਿਉਂਕਿ ਇਨ੍ਹਾਂ ਵਿੱਚ ਭੂਮੀਗਤ ਪਾਣੀ ਕੱਢਣ ਦੀ ਦਰ 100 ਪ੍ਰਤੀਸ਼ਤ ਤੋਂ ਵੱਧ ਹੈ। ਭਾਵ 153 ‘ਚੋਂ 117 ਬਲਾਕਾਂ ‘ਚ ਖਤਰੇ ਦੀ ਘੰਟੀ ਹੈ। ਦੂਜੇ ਪਾਸੇ ਪੰਜਾਬ ਨਾਲ ਪਾਣੀ ਦੀ ਲੜਾਈ ਲੜ ਰਹੇ ਹਰਿਆਣਾ ਦੀ ਹਾਲਤ ਅਜੇ ਬਿਹਤਰ ਹੈ। ਹਰਿਆਣਾ ਵਿੱਚ ਸਿਰਫ 61.5 ਪ੍ਰਤੀਸ਼ਤ ਬਲਾਕਾਂ (143 ਵਿੱਚੋਂ 88) ਵਿੱਚ ਹੀ ਵੱਧ ਪਾਣੀ ਕੱਢਿਆ ਜਾ ਰਿਹਾ ਹੈ।ਦੂਜੇ ਪਾਸੇ ਹਾਲਾਤ ਇੰਨੇ ਗੰਭੀਰ ਬਣ ਗਏ ਹਨ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ। ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਇਹ ਮੁੱਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਉਠਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਵਿੱਚ ਪਾਣੀ ਦੀ ਭਾਰੀ ਕਮੀ ਦੇ ਬਾਵਜੂਦ ਇਹ ਦੂਜੇ ਰਾਜਾਂ ਲਈ ਅਨਾਜ ਪੈਦਾ ਕਰ ਰਿਹਾ ਹੈ ਤਾਂ ਜੋ ਦੇਸ਼ ਨੂੰ ਅਨਾਜ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।ਦਰਅਸਲ ਚੇਅਰਮੈਨ ਜਸਟਿਸ ਵਿਨੀਤ ਸਰਨ ਦੀ ਅਗਵਾਲੀ ਵਾਲੇ ਟ੍ਰਿਬਿਊਨਲ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਜਿਸ ਤਰ੍ਹਾਂ ਰਾਵੀ ਤੇ ਬਿਆਸ ਦਰਿਆ ਪੰਜਾਬ ਦੇ ਪੁਰਾਣੇ ਇਲਾਕੇ ਵਿੱਚੋਂ ਵਗਦੇ ਸਨ, ਉਸੇ ਤਰ੍ਹਾਂ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੰਜਾਬ ਦੇ ਇਲਾਕੇ ਵਿੱਚੋਂ ਵਗਦੀ ਸੀ ਪਰ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਦੀ ਵੰਡ ਦੇ ਸਮੇਂ ਯਮੁਨਾ ਦੇ ਪਾਣੀ ‘ਤੇ ਵਿਚਾਰ ਨਹੀਂ ਕੀਤਾ ਗਿਆ, ਜਦੋਂਕਿ ਰਾਵੀ ਤੇ ਬਿਆਸ ਦੇ ਪਾਣੀ ਨੂੰ ਧਿਆਨ ਵਿੱਚ ਰੱਖਿਆ ਗਿਆ।
ਦਰਿਆਵਾਂ ਦੀ ਧਰਤੀ ਪੰਜਾਬ ਵਿੱਚ ਹੁਣ ਪਾਣੀ ਸੰਕਟ,ਮੁੱਕ ਰਿਹਾ ਪਾਣੀ…153 ‘ਚੋਂ 117 ਬਲਾਕਾਂ ‘ਚ ਖਤਰੇ ਦੀ ਘੰਟੀ
- Post author:businesSsKhas
- Post published:February 20, 2025
- Post category:ਪੰਜਾਬ
