Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਦੁਬਈ ‘ਚ ਵਾਪਰਿਆ ਭਿਆਨਕ ਹਾਦਸਾ; ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਦੁਬਈ ‘ਚ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾਂ ਬਤੌਰ ਟਰੱਕ ਡਰਾਈਵਰ ਵਿਦੇਸ਼ ਗਿਆ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਨੂੂੰ ਅੱਗ ਲੱਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿੱਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੋਡ ਕਰ ਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੂੰ ਅੱਗ ਲੱਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ ‘ਤੇ ਵਾਇਰਲ ਹੋਣ ਪਿਛੋਂ ਪਿੰਡ ਭੱਲੜੀ ਵਿੱਚ ਸੋਗ ਫੈਲ ਗਿਆ। ਮ੍ਰਿਤਕ ਦੇ ਵਾਰਿਸਾ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।