Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਦੁਬਈ ਜਾਣ ਦੀ ਤਿਆਰੀ ‘ਚ ਸੀ ਮਨਕੀਰਤ ਔਲਖ, NIA ਨੇ ਚੰਡੀਗੜ੍ਹ ਏਅਰਪੋਰਟ ‘ਤੇ ਰੋਕਿਆ

ਭਾਰਟੀ ਜਾਂਚ ਏਜੰਸੀ NIA ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਗਾਇਕ ਇੱਕ ਸ਼ੋਅ ਕਰਨ ਲਈ ਦੁਬਈ ਜਾ ਰਿਹਾ ਸੀ ਅਤੇ ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਤੋਂ ਬਾਅਦ ਮਨਕੀਰਤ ਔਲਖ ਨੇ ਘਰ ਪਹੁੰਚਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕੀਤੀ ਅਤੇ ਆਪਣੇ ਦੁਬਈ ਸ਼ੋਅ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ।

ਦੱਸ ਦਈਏ ਕਿ ਮਨਕੀਰਤ ਔਲਖ ਸ਼ੁੱਕਰਵਾਰ ਸ਼ਾਮ ਨੂੰ ਦੁਬਈ ਦੇ ‘ਵੀ’ ਕਲੱਬ ਵਿੱਚ ਸ਼ੋਅ ਕਰਨ ਲਈ ਚੰਡੀਗੜ੍ਹ ਤੋਂ ਰਵਾਨਾ ਹੋਣ ਵਾਲਾ ਸੀ ਪਰ ਜਦੋਂ ਉਹ ਇਮੀਗ੍ਰੇਸ਼ਨ ਲਈ ਚੰਡੀਗੜ੍ਹ ਏਅਰਪੋਰਟ ਪਹੁੰਚਿਆ ਤਾਂ ਐਨਆਈਏ ਦੀ ਟੀਮ ਉੱਥੇ ਪਹਿਲਾਂ ਤੋਂ ਹੀ ਮੌਜੂਦ ਸੀ।

ਮਨਕੀਰਤ ਔਲਖ ਨੂੰ ਏਅਰਪੋਰਟ ‘ਤੇ ਰੋਕ ਲਿਆ ਗਿਆ ਅਤੇ ਐਨਆਈਏ ਨੇ ਉਸ ਤੋਂ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਦੇਰ ਸ਼ਾਮ ਉਸ ਦਾ ਪਾਸਪੋਰਟ ਉਸ ਨੂੰ ਵਾਪਸ ਕਰ ਦਿੱਤਾ ਗਿਆ। ਹਾਲਾਂਕਿ ਫਲਾਈਟ ਉਦੋਂ ਤੱਕ ਰਵਾਨਾ ਹੋ ਚੁੱਕੀ ਸੀ ਜਿਸ ਤੋਂ ਬਾਅਦ ਮਨਕੀਰਤ ਨੂੰ ਵਾਪਸ ਆਪਣੇ ਫਲੈਟ ‘ਤੇ ਆਉਣਾ ਪਿਆ। ਮਨਕੀਰਤ ਔਲਖ ਨੇ ਰਾਤ ਨੂੰ ਇਸ ਦੀ ਵੀਡੀਓ ਰਿਕਾਰਡ ਕਰਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰ ਦਿੱਤੀ। ਜਿਸ ‘ਚ ਉਨ੍ਹਾਂ ਨੇ ਦੁਬਈ ‘ਚ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ। ਹਾਲਾਂਕਿ ਮਨਕੀਰਤ ਨੇ ਆਪਣੇ ਪ੍ਰਸ਼ੰਸਕਾਂ ਨੂੰ ਚੰਡੀਗੜ੍ਹ ਤੋਂ ਉਡਾਣ ਨਾ ਭਰਨ ਦਾ ਕਾਰਨ ਤਾਂ ਸਪੱਸ਼ਟ ਨਹੀਂ ਕੀਤਾ ਪਰ ਤਕਨੀਕੀ ਕਾਰਨ ਦੱਸਦਿਆਂ ਸ਼ੋਅ ਨੂੰ ਰੱਦ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲਦੀ ਹੀ ਉਹ ਇਸ ਸ਼ੋਅ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰਨਗੇ।

ਇਸ ਘਟਨਾ ਤੋਂ ਬਾਅਦ ਨਾ ਤਾਂ ਮਨਕੀਰਤ ਨੇ ਤੇ ਨਾ ਹੀ ਐਨਆਈਏ ਨੇ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਐਨਆਈਏ ਨੇ ਮਨਕੀਰਤ ਨੂੰ ਕਿਉਂ ਰੋਕਿਆ ਅਤੇ ਕਿਸ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਗਈ, ਇਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ ਹੈ।