Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਦੋਵੇਂ ਸਦਨ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ

ਦੋਵੇਂ ਸਦਨ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ

ਮਨੀਪੁਰ ਹਿੰਸਾ ਅਤੇ ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਔਰਤਾਂ ’ਤੇ ਜ਼ੁਲਮ ਮਾਮਲੇ ’ਤੇ ਵਿਰੋਧੀ ਅਤੇ ਸੱਤਾਧਾਰੀ ਧਿਰ ਦੇ ਮੈਂਬਰਾਂ ਵੱਲੋਂ ਹੰਗਾਮਾ ਕਰਨ ਕਾਰਨ ਕਾਰਨ ਰਾਜ ਸਭਾ ਅੱਜ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਵੀ ਰੌਲਾ ਰੱਪਾ ਜਾਰੀ ਰਹਿਣ ਕਾਰਨ ਸਦਨ ਬਾਅਦ ਦੁਪਹਿਰ ਦੋ ਵਜੇ ਤੱਕ ਮੁਲਤਵ ਕਰ ਦਿੱਤਾ ਗਿਆ।

ਇਸ ਦੌਰਾਨ ਸੰਸਦ ਦੇ ਮੌਨਸੂਨ ਸੈਸ਼ਨ ‘ਚ ਅੱਜ ਲਗਾਤਾਰ ਚੌਥੇ ਦਿਨ ਵਿਰੋਧੀ ਪਾਰਟੀਆਂ ਨੇ ਮਨੀਪੁਰ ਹਿੰਸਾ ਦੇ ਮੁੱਦੇ ‘ਤੇ ਲੋਕ ਸਭਾ ‘ਚ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਅੰਦਰ ਹੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਵੇਰੇ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਜਿਵੇਂ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕਰਨ ਲਈ ਕਿਹਾ ਉਸੇ ਸਮੇਂ ਕਾਂਗਰਸ, ਤ੍ਰਿਣਮੂਲ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮਨੀਪੁਰ ਦਾ ਮੁੱਦਾ ਉਠਾਉਣਾ ਸ਼ੁਰੂ ਕਰ ਦਿੱਤਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।