Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਨਸ਼ਿਆਂ ਖਿਲਾਫ ਆਵਾਜ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਤੁਰੰਤ ਰਿਹਾ ਕੀਤਾ ਜਾਵੇ:-ਸਿੱਖ ਤਾਲਮੇਲ ਕਮੇਟੀ

 

ਨਸ਼ੇ ਰੋਕਣ ਦੇ ਨਾਮ ਤੇ ਵੋਟਾਂ ਲੈਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿੱਚ ਨਸ਼ਾ ਸਮਗਲਰਾਂ ਖਿਲਾਫ਼ ਆਵਾਜ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਪੁਲਿਸ ਵਲੋਂ ਗਿਰਫਤਾਰ ਕਰ ਲਿਆ ਗਿਆ ਹੈ,ਜਿਸਦੀ ਜਿਨੀ ਵੀ ਨਿੰਦਾ ਕਿਤੀ ਜਾਵੇ ਥੋੜ੍ਹੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ,ਵਿੱਕੀ ਸਿੰਘ ਖਾਲਸਾ,ਗੁਰਵਿੰਦਰ ਸਿੰਘ ਨਾਗੀ,ਗੁਰਦੀਪ ਸਿੰਘ ਲੱਕੀ ਤੇ ਹਰਪ੍ਰੀਤ ਸਿੰਘ ਸੋਨੂੰ ਨੇ ਇਕ ਸ਼ਾੰਝੇ ਬਿਆਨ ਵਿੱਚ ਕਿਹਾ ਹੈ। ਕਿ ਚਾਹੀਦਾ ਤਾਂ ਇਹ ਸੀ ਨਸ਼ਿਆਂ ਖਿਲਾਫ ਸੰਘਰਸ਼ ਕਰਨ ਵਾਲੇ ਪਲਵਿੰਦਰ ਸਿੰਘ ਝੋਟਾ ਅਤੇ ਓਹਨਾ ਵਰਗੇ ਹੋਰ ਵੀ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਨਾਲ ਲੈਕੇ ਨਸ਼ਿਆਂ ਖਿਲਾਫ ਵੱਡੇ ਪੱਧਰ ਤੇ ਮੁੰਹਿਮ ਛੇੜਨੀ ਚਾਹੀਦੀ ਸੀ।ਅਸੀ ਮਾਨ ਸਰਕਾਰ ਨੂੰ ਅਪੀਲ ਕਰਦੇ ਹਾਂ ਪਰਵਿੰਦਰ ਸਿੰਘ ਝੋਟਾ ਨੂੰ ਤੁਰੰਤ ਰਿਹਾ ਕੀਤਾ ਜਾਵੇ। ਤੇ ਨਸ਼ਾ ਵਿਕਾ ਰਹੇ ਸਮਗਲਰਾਂ ਤੇ ਇਜਾਜਤ ਦੇ ਰਹੇ ਪੁਲਿਸ ਅਫਸਰ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕਰੇ। ਮੁੱਖ ਮੰਤਰੀ ਸਾਹਿਬ ਜੇ ਸਰਕਾਰ ਸਖ਼ਤ ਹੋਵੇ ਤਾਂ ਨਸ਼ਾ ਵਿਕ ਵੀ ਨਹੀਂ ਸਕਦਾ। ਤੁਸੀਂ ਪੰਜਾਬ ਵਿੱਚ ਨਸ਼ਾ ਬੰਦ ਕਰਨ ਦਾ ਵਾਅਦਾ ਕੀਤਾ ਸੀ, ਪੰਜਾਬ ਵਿੱਚ ਨਸ਼ਿਆਂ ਕਾਰਨ ਕਿੰਨੇ ਹੀ ਪੰਜਾਬੀ ਨੋਜਵਾਨ ਮਰ ਚੁੱਕੇ ਹਨ। ਅਸੀ ਬੇਨਤੀ ਕਰਦੇ ਹਾਂ ਪੰਥਕ ਜਥੇਬੰਦੀਆਂ,ਸਿੱਖ ਵਕੀਲਾਂ, ਅਕਾਲੀ ਦਲ, ਭਾਜਪਾ,ਬਸਪਾ ਸਭ ਨੂੰ ਸਰਦਾਰ ਹਰਵਿੰਦਰ ਸਿੰਘ ਝੋਟੇ ਦੀ ਮਦਦ ਕਰਨੀ ਚਾਹੀਦੀ ਹੈ। ਕਿਉਂਕਿ ਉਹ ਨਸ਼ਿਆਂ ਖਿਲਾਫ਼ ਸੰਘਰਸ਼ ਕਰ ਰਿਹਾ ਸੀ, ਅਤੇ ਨਸ਼ੇ ਜਦੋ ਬਰਬਾਦੀ ਕਰਦੇ ਹਨ ਉਹ ਜਾਤ-ਧਰਮ ਪਾਰਟੀ ਨਹੀਂ ਦੇਖਦੇ ਤੇ ਸਮੁੱਚੇ ਪੰਜਾਬੀਆਂ ਦਾ ਨੁਕਸਾਨ ਕਰ ਰਹੇ ਹਨ। ਇਸ ਮੋਕੇ ਤੇ ਹੋਰਨਾਂ ਤੋ ਇਲਾਵਾਂ
ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਸੰਨੀ ਸਿੰਘ ਉਬਾਰਾਏ,,ਹਰਪਾਲ ਸਿੰਘ ਪਾਲੀ ਚੱਢਾ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,,ਮਨਮਿੰਦਰ ਸਿੰਘ ਭਾਟੀਆ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।