Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25

ਜਲੰਧਰ,(ਸੰਜੇ ਸ਼ਰਮਾ)-ਸਥਾਨਕ ਪੀ.ਏ.ਪੀ. ਕੰਪਲੈਕਸ ਦੀ ਸਪੋਰਟਸ-ਕਮ-ਟ੍ਰੇਨਿੰਗ ਗਰਾਊਂਡ ਵਿੱਚ ਚੱਲ ਰਹੀ ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25 ਦੇ ਵਿਅਕਤੀਗਤ ਕਿਰਚ (Individual sword) ਈਵੈਂਟ ਦਾ ਨਤੀਜਾ ਐਲਾਨਿਆ ਗਿਆ।

 

ਇਸ ਈਵੈਂਟ ਵਿੱਚ 118 ਘੌੜਸਵਾਰਾਂ ਨੇ ਭਾਗ ਲਿਆ ਅਤੇ ਬੀ.ਐਸ.ਐਫ. ਦੀ ਟੀਮ ਦੇ ਭਗਵਾਨ ਬੀ ਪਟੇਲ ਨੇ ਆਪਣੇ ਘੋੜੇ ਕਵਿਆ ਨਾਲ ਪਹਿਲਾ ਸਥਾਨ ਹਾਸਲ ਕਰਦੇ ਹੋਏ ਗੋਲਡ ਮੈਡਲ ਜਿੱਤਿਆ। ਜਦਕਿ ਪੰਜਾਬ ਪੁਲਿਸ ਟੀਮ ਦੇ ਡੀ.ਐਸ.ਪੀ ਜਸਵਿੰਦਰ ਸਿੰਘ ਨੇ ਆਪਣੀ ਘੋੜੀ ਸੁਧਾ ਨਾਲ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਮੈਡਲ ਜਿੱਤਿਆ ਅਤੇ ਇੰਡੀਅਨ ਨੇਵੀ ਟੀਮ ਦੇ ਅੰਕਿਤ ਕੁਮਾਰ ਨੇ ਆਪਣੀ ਘੋੜੀ ਚਾਂਦਨੀ ਨਾਲ ਬ੍ਰਾਊਂਜ਼ ਮੈਡਲ ਹਾਸਲ ਕੀਤਾ।

 

ਬੈਸਟ ਵਿਅਕਤੀਗਤ ਨੇਜੀਬਾਜੀ ਅਤੇ ਕਿਰਚ ਦੇ ਐਲਾਏ ਗਏ ਨਤੀਜੇ ਵਿੱਚ ਅਸਾਮ ਰਾਈਫ਼ਲ ਟੀਮ ਦੇ ਡਬਲਜੂ ਲਮਾਟੀ ਨੇ ਆਪਣੇ ਘੋੜੇ ਮਨੋਰਾਕ ਨਾਲ ਪਹਿਲਾ ਸਥਾਨ ਹਾਸਲ ਕਰਦੇ ਹੋਏ ਗੋਲਡ ਮੈਡਲ ਜਿੱਤਿਆ। ਦਰੁਵਾ ਨੋਡੇ ਦਿੱਲੀ ਦੀ ਟੀਮ ਦੇ ਸੰਦੀਪ ਕੁਮਾਰ ਨੇ ਆਪਣੇ ਘੋੜੇ ਹੈਲੋ ਕਿੰਗ ਨਾਲ ਦੂਜਾ ਸਥਾਨ ਹਾਸਲ ਕਰਦੇ ਹੋਏ ਸਿਲਵਰ ਮੈਡਲ ਜਿੱਤਿਆ ਅਤੇ 61 ਕਵੈਲਰੀ(ਆਰਮੀ) ਟੀਮ ਦੇ ਬੋਂਗੇ ਗਣੇਸ਼ ਨੇ ਆਪਣੇ ਘੋੜੇ ਮਾਵਲਾ ਨਾਲ ਤੀਜਾ ਸਥਾਨ ਹਾਸਲ ਕਰਦੇ ਹੋਏ ਬ੍ਰਾਊਂਜ਼ ਮੈਡਲ ਹਾਸਲ ਕੀਤਾ।