Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਪਠਾਨ’ ਫ਼ਿਲਮ ਦੇ ਖਿਲਾਫ਼ ਬਜਰੰਗ ਦਲ ਨੇ ਮਚਾਇਆ ਹੰਗਾਮਾ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 25 ਜਨਵਰੀ ਨੂੰ ਸਿਨੇਮਾਘਰ ਵਿਚ ਰਿਲੀਜ਼ ਹੋਣ ਜਾ ਰਹੀ ਹੈ ਪਰ ‘ਪਠਾਨ’ ਦੀ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਦੀ ਪ੍ਰਮੋਸ਼ਨ ਨੂੰ ਲੈ ਕੇ ਅਹਿਮਦਾਬਾਦ ਦੇ ਮਾਲ ‘ਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਫਿਲਮ ਦੀ ਪ੍ਰਮੋਸ਼ਨ ਦੌਰਾਨ ਬਜਰੰਗ ਦਲ ਦੇ ਵਰਕਰਾਂ ਨੇ ਮਾਲ ਵਿੱਚ ਆ ਕੇ ਥੀਏਟਰ ਵਿੱਚ ਭੰਨਤੋੜ ਕੀਤੀ।

ਫਿਲਮ ਵਿਚ ਬੇਸ਼ਰਮ ਗੀਤ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਸੈਂਸਰ ਬੋਰਡ ਨੇ ਫਿਲਮ ਦੇ ਕਈ ਦ੍ਰਿਸ਼ਾਂ ‘ਚ ਬਦਲਾਅ ਦੇ ਨਿਰਦੇਸ਼ ਦਿੱਤੇ ਹਨ ਪਰ ਇਸ ਨਾਲ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋ ਰਿਹਾ ਹੈ। ਦੱਸ ਦੇਈਏ ਕਿ ਗੁਜਰਾਤ ਦੇ ਅਹਿਮਦਾਬਾਦ ‘ਚ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦੇ ਪ੍ਰਮੋਸ਼ਨ ਦੌਰਾਨ ਭਾਰੀ ਹੰਗਾਮਾ ਹੋਇਆ। ਬਜਰੰਗ ਦਲ ਦੇ ਕੁਝ ਕਾਰਕੁਨਾਂ ਨੇ ਇੱਕ ਮਾਲ ਵਿੱਚ ਦਾਖਲ ਹੋ ਕੇ ਥੀਏਟਰ ਵਿੱਚ ਭੰਨਤੋੜ ਕੀਤੀ। ਇਸ ਦੌਰਾਨ ਵਰਕਰਾਂ ਨੇ ਫਿਲਮ ‘ਪਠਾਨ’ ਦੇ ਪੋਸਟਰ ਵੀ ਫਾੜ ਦਿੱਤੇ। ਉਨ੍ਹਾਂ ਨੇ ਫਿਲਮ ਨੂੰ ਰਿਲੀਜ਼ ਨਾ ਕਰਨ ਦੀ ਧਮਕੀ ਵੀ ਦਿੱਤੀ।ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਅਲਫਾਓਨ ਮਾਲ ‘ਚ ਸਥਿਤ ਮਲਟੀਪਲੈਕਸ ‘ਚ ਫਿਲਮ ‘ਪਠਾਨ’ ਦੇ ਪੋਸਟਰ ਲਗਾਏ ਗਏ ਸਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਲ ‘ਚ ਪ੍ਰਦਰਸ਼ਨ ਕਰ ਰਹੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ 5 ਕਾਰਕੁਨਾਂ ਨੂੰ ਹਿਰਾਸਤ ‘ਚ ਲੈ ਲਿਆ ਪਰ ਇਨ੍ਹਾਂ ਸਭ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ।