Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਤੀ ਨੇ ਪਤਨੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਅੱਜ ਤਾਜਾ ਮਾਮਲਾ ਸੁਨਾਮ ਤੋਂ ਸਾਹਮਣੇ ਆਇਆ ਹੈ ਜਿੱਥੇ ਪਤੀ ਨੇ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦਈਏ ਕਿ ਸੁਨਾਮ ‘ਚ ਕਈ ਸਾਲਾਂ ਤੋਂ ਚੱਲ ਰਹੇ ਤਲਾਕ ਦੇ ਕੇਸ ਕਾਰਨ ਵੱਖ ਰਹਿ ਰਹੇ ਸਨ ਅਤੇ ਇਸ ਦੌਰਾਨ ਪਤੀ ਨੇ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਖ਼ੁਦ ਸਲਫਾਸ ਨਿਗਲ ਕੇ ਮਰਨ ਦੀ ਕੋਸ਼ਿਸ਼ ਕੀਤੀ। ਦੋਵਾਂ ਨੂੰ ਬੇਹੱਦ ਜ਼ਖ਼ਮੀ ਹਾਲਤ ‘ਚ ਸੁਨਾਮ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।ਸੱਤ ਫੇਰੇ ਦਾ ਬੰਧਨ ਤੋੜਨ ਲਈ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਪਤੀ ਨੇ ਅੱਜ ਗੁੱਸੇ ਵਿੱਚ ਆ ਕੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਭਾਵੇਂ ਕਿ ਮੀਆਂ ਬੀਬੀ ਦੇ ਤਲਾਕ ਕਾਰਨ ਦੋਵੇਂ ਕਈ ਸਾਲਾਂ ਤੋਂ ਵੱਖ ਰਹਿ ਰਹੇ ਸਨ ਪਰ ਅਚਾਨਕ ਅੱਜ ਨਸ਼ੇ ਦੀ ਹਾਲਤ ‘ਚ ਉਸ ਨੇ ਆਪਣੀ ਪਤਨੀ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਕੰਮ ‘ਤੇ ਜਾ ਰਹੀ ਸੀ।ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਘਟਨਾ ਲਈ ਕਥਿਤ ਦੋਸ਼ੀ ਪਤੀ ‘ਤੇ ਹੱਥ ਸਾਫ ਕਰ ਦਿੱਤਾ, ਜਿਸ ਕਾਰਨ ਉਹ ਵੀ ਜ਼ਖਮੀ ਹੋ ਗਿਆ ਅਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਵੀ ਕੀਤੀ।

ਦੋਵਾਂ ਨੂੰ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।