Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪਾਕਿਸਤਾਨ ਦੇ ਇਸਲਾਮਾਬਾਦ ‘ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, ਜਦਕਿ 100 ਤੋਂ ਵੱਧ ਲੋਕ ਜ਼ਖਮੀ

ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ‘ਚ ਵੀ ਭੂਚਾਲ ਆਇਆ ਅਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ, ਜਦਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਇਹ ਅੰਕੜਾ ਵਧਣ ਦੀ ਉਮੀਦ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਗਈ। ਪਾਕਿਸਤਾਨ ਦੇ ਮੌਸਮ ਵਿਭਾਗ ਨੇ ਭੂਚਾਲ ਦੀ ਤੀਬਰਤਾ 6.8 ਦੱਸੀ ਹੈ।

ਇਸ ਦੇ ਝਟਕੇ ਪਾਕਿਸਤਾਨ ਅਤੇ ਭਾਰਤ ਵਿੱਚ ਵੀ ਮਹਿਸੂਸ ਕੀਤੇ ਗਏ। ਪਾਕਿਸਤਾਨੀ ਰਿਪੋਰਟ ਮੁਤਾਬਿਕ 9 ਲੋਕਾਂ ਦੀ ਮੌਤ ਹੋ ਗਈ ਹੈ। 302 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸਲਾਮਾਬਾਦ, ਲਾਹੌਰ, ਕਵੇਟਾ, ਰਾਵਲਪਿੰਡੀ, ਪੇਸ਼ਾਵਰ ਸਮੇਤ ਕਈ ਸ਼ਹਿਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੀਐਮਡੀ ਮੁਤਾਬਕ ਭੂਚਾਲ ਰਾਤ 9:47 ਵਜੇ (ਪਾਕਿਸਤਾਨੀ ਸਮੇਂ) ‘ਤੇ ਆਇਆ। ਇੱਕ ਘੰਟੇ ਬਾਅਦ 3.7 ਤੀਬਰਤਾ ਦਾ ਝਟਕਾ ਦਰਜ ਕੀਤਾ ਗਿਆ। ਇਸ ਦਾ ਕੇਂਦਰ ਵੀ ਅਫਗਾਨਿਸਤਾਨ ਵਿੱਚ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਤਿਆਰ ਰਹਿਣ ਲਈ ਕਿਹਾ ਹੈ। ਖਬਰਾਂ ਮੁਤਾਬਕ ਪਾਕਿਸਤਾਨ ਦੇ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 5 ਮੈਂਬਰ ਜ਼ਖਮੀ ਹੋ ਗਏ। ਪਾਕਿਸਤਾਨ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਸੜਕਾਂ ‘ਤੇ ਨਿਕਲ ਆਏ। ਪੇਸ਼ਾਵਰ, ਸਵਾਬੀ, ਲੋਧਰਾਂ, ਡੀਜੀ ਖਾਨ, ਬਹਾਵਲਪੁਰ, ਕੋਹਾਟ, ਟੋਬਾ ਟੇਕ ਸਿੰਘ, ਨੌਸ਼ਹਿਰਾ ਅਤੇ ਖਾਨੇਵਾਲ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।