Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਪਿਉ ਨੇ ਚਾਰ ਸਾਲਾ ਮਾਸੂਮ ਧੀ ਦਾ ਕੀਤਾ ਕਤਲ

ਪਿੰਡ ਚੱਕ ਡੋਗਰਾਂ ਚ ਕਲਯੁਗੀ ਪਿਉ ਨੇ ਆਪਣੀ ਚਾਰ ਸਾਲਾ ਮਾਸੂਮ ਮਤਰੇਈ ਧੀ ਦਾ ਕਤਲ ਕਰ ਦਿੱਤਾ ਹੈ ਅਤੇ ਪਤਨੀ ਨੂੰ ਵੀ ਤੇਜਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜਖਮੀ ਕੀਤਾ ਹੈ। ਪੁਲਿਸ ਨੇ ਚੰਦ ਮਿੰਟਾਂ ਵਿਚ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਬੱਚੀ ਦੀ ਖੁਰਦ ਬੁਰਧ ਕੀਤੀ ਲਾਸ਼ ਨੂੰ ਕੀਤਾ ਬਰਾਮਦ ਕਰ ਲਿਆ ਹੈ।ਇਸ ਸਬੰਧੀ ਪੀੜਤ ਬਲਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਭੈਣ ਨੇ ਰਾਜੂ ਨਾਲ ਦੂਜਾ ਵਿਆਹ ਕਰਵਾਇਆ ਸੀ, ਜਿਸ ਤੋਂ ਬਾਅਦ ਉਹ ਆਪਣੀ ਇਕ ਧੀ ਨੂੰ ਨਾਲ ਰਾਜੂ ਘਰ ਲੈ ਗਈ ਸੀ ਜਿਸ ਤੋਂ ਬਾਅਦ ਹੁਣ ਰਾਜੂ ਵਲੋਂ ਉਸਦੀ ਭੈਣ ਅਤੇ ਚਾਰ ਸਾਲਾਂ ਭਾਣਜੀ ਉੱਤੇ ਤੇਜਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ। ਉਸਦੀ ਭੈਣ ਗਭੀਰ ਰੂਪ ਵਿਚ ਜ਼ਖਮੀ ਹੋ ਗਈ ਅਤੇ ਬੱਚੀ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਉਹਨਾਂ ਵਲੋਂ ਖੁਰਦ ਬੁਰਦ ਕਰ ਦਿੱਤਾ। ਬਲਵਿੰਦਰ ਸਿੰਘ ਨੇ ਕਿਹਾ ਕਿ ਰਾਜੂ ਦੇ ਪਹਿਲੇ ਵੀ 5 ਦੇ ਕਰੀਬ ਵਿਆਹ ਹੋ ਚੁਕੇ ਹਨ ਅਤੇ ਹੁਣ ਉਸਨੇ ਉਸਦੀ ਭੈਣ ਨਾਲ ਗਲਤ ਕੀਤਾ ਹੈ। ਉਸਨੇ ਮੰਗ ਕੀਤੀ ਕਿ ਉਸਨੂੰ ਇਨਸਾਫ ਦਿਵਾਇਆ ਜਾਏ।

ਇਸ ਸੰਬੰਧੀ ਡੀਐਸਪੀ ਅਜਨਾਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਉਹਨਾਂ ਨੂੰ ਸੁਚਨਾ ਮਿਲੀ ਸੀ ਕਿ ਰਾਜੂ ਵਲੋਂ ਕਤਲ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਹਨਾਂ ਵਲੋਂ ਚੰਦ ਮਿੰਟਾਂ ਚ ਤੁਰੰਤ ਹਰਕਤ ਵਿਚ ਆਉਂਦੇ ਹੋਏ ਦੋਸ਼ੀ ਰਾਜੂ ਅਤੇ ਉਸਦੀ ਮਾਂ ਨੂੰ ਗਿਰਫ਼ਤਾਰ ਕਰ ਉਹਨਾਂ ਦੀ ਨਿਸ਼ਾਨਦੇਹੀ ਉਤੇ ਬੱਚੀ ਦੀ ਲਾਸ਼ ਨੂੰ ਕਾਬੂ ਬਰਾਮਦ ਕੀਤਾ ਹੈ।