Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੀਐਮ ਮੋਦੀ ਨੇ ਪਾਣੀ ਥੱਲੇ ਚੱਲਣ ਵਾਲੀ ਦੇਸ਼ ਦੀ ਪਹਿਲੀ ਮੈਟਰੋ ਦਾ ਕੀਤਾ ਉਦਘਾਟਨ

ਪੀਐਮ ਮੋਦੀ ਨੇ ਪਾਣੀ ਥੱਲੇ ਚੱਲਣ ਵਾਲੀ ਦੇਸ਼ ਦੀ ਪਹਿਲੀ ਮੈਟਰੋ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਪਾਣੀ ਦੇ ਥੱਲੇ ਚੱਲਣ ਵਾਲੀ ਮੈਟਰੋ ਦਾ ਉਦਘਾਟਨ ਕੀਤਾ। ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੋਲਕਾਤਾ ਮੈਟਰੋ ਰੇਲ ਦੀ ਸਮੀਖਿਆ ਕੀਤੀ ਸੀ। ਪ੍ਰਧਾਨ ਮੰਤਰੀ ਨੇ ਐਸਪਲੇਨੇਡ-ਹਾਵੜਾ ਮੈਦਾਨ, ਕਵੀ ਸੁਭਾਸ਼-ਹੇਮੰਤ ਮੁਖੋਪਾਧਿਆਏ ਅਤੇ ਤਰਾਤਲਾ-ਮਾਜੇਰਹਾਟ ਮੈਟਰੋ ਸੈਕਸ਼ਨ ਦਾ ਆਗਾਜ਼।ਇਸ ਨਾਲ ਯਾਤਰੀਆਂ ਨੂੰ ਕਾਫੀ ਫਾਇਦਾ ਮਿਲੇਗਾ। ਇਸ ਮੈਟਰੋ ਦੇ ਛੇ ਸਟੇਸ਼ਨ ਹੋਣਗੇ ਜਿਨ੍ਹਾਂ ਵਿੱਚੋਂ 3 ਅੰਡਰਗਾਊਂਡ ਹਨ। ਪੀਐਮ ਮੋਦੀ ਨੇ ਮੈਟਰੋ ਕਰਮਚਾਰੀਆਂ ਨਾਲ ਵੀ ਲੰਬੀ ਗੱਲਬਾਤ ਕੀਤੀ। ਇਸ ਦੌਰਾਨ ਰੇਲਗੱਡੀ ਵਿੱਚ ਉਨ੍ਹਾਂ ਦੇ ਨਾਲ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ, ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਵਿਧਾਇਕ ਸੁਵੇਂਦੂ ਅਧਿਕਾਰੀ ਵੀ ਮੌਜੂਦ ਸਨ।
ਇਸ ਪ੍ਰੋਜੈਕਟ ਦੀਆਂ ਦੋ ਸਭ ਤੋਂ ਵੱਡੀਆਂ ਚੁਣੌਤੀਆਂ ਸਨ ਕਿ ਖੁਦਾਈ ਲਈ ਸਹੀ ਮਿੱਟੀ ਦੀ ਸਨਾਖ਼ਤ ਕਿਵੇਂ ਕੀਤੀ ਜਾਵੇ ਅਤੇ ਦੂਜੀ TBM ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਿਆ ਗਿਆ। ਕੋਲਕਾਤਾ ਵਿੱਚ ਹਰ 50 ਮੀਟਰ ਦੀ ਦੂਰੀ ‘ਤੇ ਵੱਖ-ਵੱਖ ਕਿਸਮਾਂ ਦੀ ਮਿੱਟੀ ਪਾਈ ਜਾਂਦੀ ਹੈ। ਸੁਰੰਗ ਲਈ ਸਹੀ ਜਗ੍ਹਾ ਦੀ ਪਛਾਣ ਕਰਨ ਲਈ ਮਿੱਟੀ ਦੇ ਸਰਵੇਖਣ ਵਿੱਚ 5 ਤੋਂ 6 ਮਹੀਨੇ ਦਾ ਸਮਾਂ ਲਗਾਇਆ ਗਿਆ ਤੇ 3 ਤੋਂ 4 ਸਰਵੇਖਣਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਸੁਰੰਗ ਨੂੰ ਹਾਵੜਾ ਪੁਲ ਤੋਂ ਹੁਗਲੀ ਨਦੀ ਦੇ ਪੱਧਰ ਤੋਂ 13 ਮੀਟਰ ਹੇਠਾਂ ਮਿੱਟੀ ‘ਤੇ ਬਣਾਇਆ ਜਾਵੇਗਾ।