Business Khas

Latest news

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੋਮਵਾਰ ਨੂੰ ਕਰਨਗੇ ਹਲਕਾ ਆਦਮਪੁਰ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜਲੰਧਰ, (ਸੰਜੇ ਸ਼ਰਮਾ)-ਪੇਂਡੂ ਖੇਤਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ 22 ਮਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਵਿਧਾਨ ਸਭਾ ਹਲਕਾ ਆਦਮਪੁਰ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਆਦਮਪੁਰ-ਹੁਸ਼ਿਆਰਪੁਰ ਰੋਡ ਸਥਿਤ ਕਰਵਲ ਰਿਜ਼ੋਰਟ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਹਲਕੇ ਦੀਆਂ ਪੰਚਾਇਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਦੀਆਂ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਅਧਿਕਾਰੀ ਆਪਣੇ ਸਟਾਫ਼ ਸਮੇਤ ਮੌਜੂਦ ਰਹਿਣਗੇ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦਾ ਕਰਨ ਦੇ ਮਕਸਦ ਨਾਲ ਸਮਾਗਮ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਹਲਕੇ ਦੇ ਪੰਚਾਂ/ਸਰਪੰਚਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।