Business Khas

Latest news
भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ!

ਸੂਬਾ ਸਰਕਾਰ ਦੇ ਤਾਜ਼ਾ ਫੈਸਲੇ ਨੇ ਆਮ ਜਨਤਾ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਦਰਅਸਲ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਹੈ। ਪੈਟਰੋਲ ਦੀ ਵੈਟ ਦਰ ਵਿੱਚ ਲਗਭਗ 1.8% ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਪੈਟਰੋਲ 92 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ ਜਦੋਂ ਕਿ ਵੈਟ ਦਰ ਵਿੱਚ 1.13 ਫੀਸਦੀ ਵਾਧੇ ਕਾਰਨ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਦੱਸ ਦੇਈਏ ਕਿ ਰਾਤ 12 ਵਜੇ ਤੋਂ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਲਾਗੂ ਹੋ ਗਈਆਂ ਹਨ। ਰਿਪੋਰਟਾਂ ਅਨੁਸਾਰ ਇਹ ਫੈਸਲਾ ਬੀਤੇ ਦਿਨ ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਹੋਵੇਗਾ। ਸਰਕਾਰ ਦੇ ਇਸ ਫੈਸਲੇ ਦੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ। ਸੂਤਰਾਂ ਅਨੁਸਾਰ ਕੱਲ੍ਹ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਸਰਕਾਰ ਜਾਂ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਇਸ ‘ਤੇ ਕੁਝ ਨਹੀਂ ਕਿਹਾ ਗਿਆ ਹੈ।ਦੱਸ ਦੇਈਏ ਕਿ ਪੈਟਰੋਲ ਦੀ ਵੈਟ ਦਰ ‘ਚ ਕਰੀਬ 1.8 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਪੈਟਰੋਲ 92 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜਦੋਂਕਿ ਵੈਟ ਦਰ ਵਿੱਚ 1.13 ਫੀਸਦੀ ਵਾਧੇ ਕਾਰਨ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹੁਣ ਪੰਜਾਬ ‘ਚ ਪੈਟਰੋਲ ਦੀ ਕੀਮਤ 98.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲੀਟਰ ਹੋਵੇਗੀ।

-ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਉੱਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਇੱਕ ਵਾਰ ਫਿਰ ਅਸਫਲਤਾ ਅਤੇ ਅਯੋਗਤਾ ਨੂੰ ਉਜਾਗਰ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕਰੋੜਾਂ ਪੰਜਾਬੀਆਂ ‘ਤੇ ਵਿੱਤੀ ਬੋਝ ਹੀ ਪਵੇਗਾ। ਉਹਨਾਂ ਨੇ ਕਿਹਾ ਕਿ ਇਸ ਐਲਾਨ ਦੀ ਸਖ਼ਤ ਨਿਖੇਧੀ ਕਰਦਾ ਹਾਂ ਅਤੇ ਸਰਕਾਰ ਨੂੰ ਇਸ ਮਹਿੰਗਾਈ ਨੂੰ ਰੱਦ ਕਰਨ ਦੀ ਅਪੀਲ ਕਰਦਾ ਹੈ।

-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਬਾਲ ਨੇ ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ‘ਤੇ ਵਧਾਏ ਗਏ ਵੈਟ ਦੇ ਵਿਰੋਧ ‘ਚ 13 ਜੂਨ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਪੰਜਾਬ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਟਰੈਕਟਰਾਂ ਸਮੇਤ ਰੈਲੀ ਕਰਨ ਦਾ ਸੱਦਾ ਦਿੱਤਾ ਹੈ।