Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪੋfਲੰਗ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ’ਚ ਕੋਈ ਐਗਜ਼ਿਟ ਪੋਲ ਜਾਂ ਚੋਣ ਸਰਵੇਖਣ ਨਹੀਂ ਦਿਖਾਉਣ ਦੇ ਹੁਕਮ ਜਾਰੀ

ਜਲੰਧਰ, (ਸੰਜੇ ਸ਼ਰਮਾ)- ਲੋਕ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਅੱਜ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵੋਟਾਂ ਤੋਂ 48 ਘੰਟੇ ਪਹਿਲਾਂ, ਜੋ 8 ਮਈ ਸ਼ਾਮ 6 ਵਜੇ ਤੋਂ ਸ਼ੁਰੂ ਹੋਣਗੇ, ਤੋਂ ਵੋਟਾਂ ਪੈਣ ਤੱਕ ਕਿਸੇ ਵੀ ਤਰ੍ਹਾਂ ਦੇ ਐਗਜ਼ਿਟ ਪੋਲ ’ਤੇ ਮਨਾਹੀ ਹੈ। ਜਾਰੀ ਹੁਕਮਾਂ ਅਨੁਸਾਰ ਪ੍ਰਿੰਟ ਜਾਂ ਇਲੈਕਟਰੋਨਿਕ ਮੀਡੀਆ ਵਿੱਚ ਕਿਸੇ ਵੀ ਤਰ੍ਹਾਂ ਦੇ ਐਗਜ਼ਿਟ ਪੋਲ ਨੂੰ ਛਾਪਣ, ਟੈਲੀਕਾਸਟ ਕਰਨ ਜਾਂ ਇਸ ਦਾ ਪ੍ਰਚਾਰ ਕਰਨ ’ਤੇ ਮਨਾਹੀ ਹੈ। ਵੋਟਾਂ ਵਾਲੇ ਦਿਨ 10 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6.30 ਵਜੇ ਤੱਕ ਜ਼ਿਮਨੀ ਚੋਣ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਜਾਰੀ ਕਰਨ ’ਤੇ ਵੀ ਪੂਰੀ ਮਨਾਹੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 8 ਮਈ ਸ਼ਾਮ 6 ਵਜੇ ਤੋਂ ਵੋਟਾਂ ਦੇ 48 ਘੰਟੇ ਪਹਿਲਾਂ ਦੇ ਸਮੇਂ ਤੋਂ ਵੋਟਾਂ ਪੈਣ ਤੱਕ ਐਗਜ਼ਿਟ ਪੋਲ ਜਾਂ ਕੋਈ ਹੋਰ ਚੋਣ ਸਰਵੇ ਕਿਸੇ ਵੀ ਮੀਡੀਆ ’ਤੇ ਟੈਲੀਕਾਸਟ ਕਰਨਾ ਜਾਂ ਪ੍ਰਚਾਰਨ ’ਤੇ ਵੀ ਪਾਬੰਦੀ ਰਹੇਗੀ।