Business Khas

Latest news
भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਕੀਤਾ ਐਲਾਨ,LPG ਸਿਲੰਡਰ ਦੀਆਂ ਕੀਮਤਾਂ ਵਿਚ ਕਟੌਤੀ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ, ਭੋਪਾਲ ਵਿੱਚ 808.50 ਰੁਪਏ, ਜੈਪੁਰ ਵਿੱਚ 806.50 ਰੁਪਏ ਅਤੇ ਪਟਨਾ ਵਿੱਚ 901 ਰੁਪਏ ਹੋ ਗਈ ਹੈ।ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ ‘ਤੇ ਸਰਕਾਰ ਨੇ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ 200 ਰੁਪਏ ਘਟਾਈ ਸੀ।ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, ‘‘ਇਸ ਨਾਲ ਨਾਰੀ ਸ਼ਕਤੀ ਦਾ ਜੀਵਨ ਆਸਾਨ ਹੋਣ ਦੇ ਨਾਲ-ਨਾਲ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ, ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਸੁਧਾਰ ਹੋਵੇਗਾ।’’