ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20.01.2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ। ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ।
ਪੰਜਵੀਂ ਜਮਾਤ ਦੇ ਬੱਚਿਆਂ ਦੇ ਸਕੂਲ ਰਹਿਣਗੇ ਬੰਦ
- Post author:businesSsKhas
- Post published:January 14, 2024
- Post category:ਪੰਜਾਬ
