Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

ਪੰਜਾਬੀ ਗਾਇਕ ਗੁਰੂ ਰੰਧਾਵਾ ਆਪਣੀ ਇੱਕ ਨਵੀਂ ਫ਼ਿਲਮ ਦੀ ਸ਼ੂਟਿੰਗ ਦੌਰਾਨ ਜਖ਼ਮੀ ਹੋ ਗਏ ਹਨ, ਜਿਸ ਸਬੰਧੀ ਗਾਇਕ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।ਗਾਇਕ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ। ਉਸ ਨੂੰ ਇਹ ਸੱਟ ਆਉਣ ਵਾਲੀ ਫਿਲਮ ‘ਸ਼ੌਂਕੀ ਸਰਦਾਰ’ ਦੇ ਸੈੱਟ ‘ਤੇ ਲੱਗੀ। ਫਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਸਪਤਾਲ ਦੇ ਬੈੱਡ ਤੋਂ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਦੇਖ ਕੇ ਹਰ ਕੋਈ ਉਸ ਦੀ ਸੁਰੱਖਿਆ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਿਹਾ ਹੈ। ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਉਸ ਦੇ ਸਿਰ ‘ਤੇ ਪੱਟੀ ਬੰਨ੍ਹੀ ਹੋਈ ਹੈ ਅਤੇ ਗਲੇ ‘ਚ ਆਰਾਮ ਲਈ ਕਾਲਰ ਪਾਇਆ ਹੋਇਆ ਹੈ।ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗੁਰੂ ਰੰਧਾਵਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਪਹਿਲਾ ਐਕਸ਼ਨ ਸਟੰਟ ਸੀ। ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਮੇਰਾ ਪਹਿਲਾ ਸਟੰਟ, ਮੇਰੀ ਪਹਿਲੀ ਸੱਟ, ਪਰ ਮੇਰਾ ਹੌਸਲਾ ਬਰਕਰਾਰ ਹੈ। ਫਿਲਮ ‘ਸ਼ੌਂਕੀ ਸਰਦਾਰ’ ਦੇ ਸੈੱਟ ਤੋਂ ਇੱਕ ਯਾਦ। ਐਕਸ਼ਨ ਬਹੁਤ ਮੁਸ਼ਕਲ ਕੰਮ ਹੈ, ਪਰ ਮੈਂ ਆਪਣੇ ਦਰਸ਼ਕਾਂ ਲਈ ਸਖ਼ਤ ਮਿਹਨਤ ਕਰਾਂਗਾ।