Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ’ਚ ਲੱਗੀ ਭਿਆਨਕ ਅੱਗ!

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪਟਿਆਲਾ ਪੰਜਾਬੀ ਯੂਨੀਵਰਸਟੀ ਦੀ ਪ੍ਰੀਖਿਆ ਸ਼ਾਖਾ ਦੀ ਤੀਸਰੀ ਮੰਜਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮੌਕੇ ‘ਤੇ ਦਮਕਲ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ 2 ਸੁਰੱਖਿਆ ਕਰਮਚਾਰੀਆਂ ਦੇ ਬੇਹੋਸ਼ ਹੋਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਰਕੇ ਇਹ ਅੱਗ ਲੱਗੀ ਸੀ।

ਬੇਹੋਸ਼ ਹੋਣ ਵਾਲੇ 2 ਲੋਕ ਯੂਨੀਵਰਸਿਟੀ ਦੇ ਹੀ ਸੁਰੱਖਿਆ ਗਾਰਡ ਦੱਸੇ ਜਾ ਰਹੇ ਹਨ, ਜੋ ਅੱਗ ਲੱਗਣ ਤੋਂ ਬਾਅਦ ਧੂੰਏਂ ਕਾਰਨ ਬੇਹੋਸ਼ ਹੋ ਗਏ ਸਨ। ਪਟਿਆਲਾ ਯੂਨੀਵਰਸਿਟੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਉੱਥੇ ਭਗਦੜ ਮੱਚ ਗਈ। ਯੂਨੀਵਰਸਿਟੀ ‘ਚ ਅੱਗ ਲੱਗਣ ਕਾਰਨ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਦੱਸਣਯੋਗ ਹੈ ਕਿ ਇਸ ਸਮੇਂ ਯੂਨੀਵਰਸਿਟੀ ‘ਚ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ ਅਤੇ ਇਸ ਸਮੇਂ ਬੱਚਿਆਂ ਲਈ ਅੱਗ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਅੱਗ ਲੱਗਣ ਕਾਰਨ ਉੱਥੇ ਸਾਰਾ ਰਿਕਾਰਡ ਸੜ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਘਟਨਾ ਸਵੇਰੇ 7 ਵਜੇ ਦੇ ਕਰੀਬ ਵਾਪਰੀ ਜਦੋਂ ਯੂਨੀਵਰਸਿਟੀ ਵਿੱਚ ਕੋਈ ਵੀ ਬੱਚਾ ਮੌਜੂਦ ਨਹੀਂ ਸੀ। ਇਸ ਕਰਕੇ ਕਿਸੇ ਵੀ ਬੱਚੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।