ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਤੇਜ ਹਵਾਵਾਂ ਵੀ ਚੱਲ ਰਹੀਆਂ ਹਨ। ਸੰਘਣੀ ਧੁੰਦ ਨਾਲ ਸੜਕਾਂ ਉੱਤੇ ਰਫ਼ਤਾਰ ਘੱਟ ਗਈ ਹੈ। ਅੱਜ ਪੰਜਾਬ ਵਿੱਚ ਹੱਡਚੀਰਵੀਂ ਠੰਡ ਹੈ ਅਤੇ ਸੜਕਾਂ ਉੱਤੇ ਕੁਝ ਵੀ ਨਹੀਂ ਦਿਖਾਈ ਦੇ ਰਿਹਾ ਹੈ ਅਤੇ ਇਸ ਨਾਲ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਤਿੰਨਾਂ ਥਾਵਾਂ ‘ਤੇ 2 ਦਿਨਾਂ ਲਈ ਠੰਡ ਦਾ ਅਲਰਟ ਜਾਰੀ ਕੀਤਾ ਹੈ।ਪੰਜਾਬ ਵਿੱਚ ਲੋਕਾਂ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹੈ ਹੈ ਕਿ ਲੋੜ ਪੈਣ ‘ਤੇ ਹੀ ਬਾਹਰ ਨਿਕਲੋ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਅੱਜ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਰਹਿਣ ਦੀ ਉਮੀਦ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਨਹੀਂ ਮਿਲੇਗੀ ਰਾਹਤ,ਮੌਸਮ ਵਿਭਾਗ ਵੱਲੋਂ ਅਲਰਟ
- Post author:businesSsKhas
- Post published:January 14, 2024
- Post category:ਪੰਜਾਬ
