Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ; 3 ਦਿਨ ਨਹੀਂ ਚੱਲਣਗੀਆਂ ਬੱਸਾਂ

ਪੰਜਾਬ ‘ਚ 3 ਦਿਨ (ਸਰਕਾਰੀ ਬੱਸਾਂ) ਪਨਬਸ ਰੋਡਵੇਜ਼ ਤੇ ਪੀ ਆਰ ਟੀ ਸੀ ਦਾ ਚੱਕਾ ਜਾਮ ਰਹੇਗਾ। ਦਰਅਸਲ ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ‘ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ। ਹੁਣ ਯੂਨੀਅਨ ਵੱਲੋਂ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਦੇ ਝੰਡਾ ਲਹਿਰਾਉਣ ਸਮੇਂ ਕਾਲੇ ਚੋਲੇ ਪਾ ਕੇ ਸਵਾਲ ਪੁੱਛੇ ਜਾਣਗੇ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।