Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਕੜਾਕੇ ਦੀ ਠੰਢ ਨਾਲ ਜਿਥੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਥੇ ਹੁਣ ਅਗਲੇ ਕੁੱਝ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਸੂਬੇ ਵਿੱਚ ਸੰਘਣੀ ਧੁੰਦ ਕਾਰਨ ਵਾਪਰੇ ਹਾਦਸਿਆਂ ਵਿੱਚ ਹੁਣ ਤੱਕ 5 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ। ਜਦਕਿ ਧੁੰਦ ਦੇ ਮੱਦੇਨਜ਼ਰ ਮੋਹਾਲੀ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ 4 ਉਡਾਣਾਂ ਵੀ ਰੱਦ ਕੀਤੀਆਂ ਗਈਆਂ ਹਨ।

ਚੰਡੀਗੜ੍ਹ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅਗਲੇ 4 ਦਿਨਾਂ ਦੌਰਾਨ ਧੁੰਦ ਤੋਂ ਰਾਹਤ ਦੀ ਸੰਭਾਵਨਾ ਨਹੀਂ ਹੈ। ਔਸਤ ਤਾਪਮਾਨ ਵੀ ਇਸ ਦੌਰਾਨ 10 ਡਿਗਰੀ ਤੋਂ ਵੱਧ ਨਹੀਂ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ।ਤਾਪਮਾਨ ਘਟਣ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਵੀ ਸਰਦੀ ਦੀਆਂ ਛੁੱਟੀਆਂ ਵਿੱਚ ਵਾਧਾ ਕਰਦੇ ਹੋਏ 14 ਜਨਵਰੀ ਤੱਕ ਦਾ ਐਲਾਨ ਕੀਤਾ ਗਿਆ ਹੈ ਅਤੇ ਹੁਣ ਸੱਤਵੀਂ ਜਮਾਤ ਤੱਕ ਸਕੂਲ 14 ਜਨਵਰੀ ਨੂੰ ਲੱਗਣਗੇ, ਜਦਕਿ 8ਵੀਂ ਤੋਂ ਉਪਰ ਜਮਾਤਾਂ ਦੇ ਸਕੂਲ 8 ਤਰੀਕ ਤੋਂ ਹੀ 10 ਵਜੇ ਤੋਂ 3 ਵਜੇ ਤੱਕ ਲੱਗਣਗੇ। ਭਾਰਤੀ ਮੌਸਮ ਵਿਭਾਗ ਅਨੁਸਾਰ ਇਹ ਪਹਿਲੀ ਵਾਰ ਹੈ ਜਦੋਂ 10 ਸਾਲਾਂ ਦੌਰਾਨ ਜਨਵਰੀ ਦੇ ਪਹਿਲੇ ਹਫਤੇ ਦੇ ਤਾਪਮਾਨ ਵਿੱਚ ਔਸਤ ਤਾਪਮਾਨ ਵੱਧ ਤੋਂ ਵੱਧ 10 ਡਿਗਰੀ ਤੋਂ ਹੇਠਾਂ ਰਿਹਾ। ਇਹ ਪਹਿਲੀ ਵਾਰ ਹੈ ਕਿ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 9.2 ਡਿਗਰੀ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਸਨੀਵਾਰ ਨੂੰ ਤਾਪਮਾਨ ਥੋੜ੍ਹਾ ਵੱਧ ਸਕਦਾ ਹੈ, ਜਦਕਿ ਵੈਸਟਰਨ ਡਿਸਟਰਬੈ਼ਸ ਬਣਿਆ ਰਹੇਗਾ, ਜਿਸ ਦੇ ਪ੍ਰਭਾਵ ਦੇ ਮੱਦੇਨਜ਼ਰ 12-13 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।