Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਪੰਜਾਬ ਨੈਸ਼ਨਲ ਬੈਂਕ ‘ਚ ਪਿਸਤੌਲ ਦੀ ਨੋਕ ‘ਤੇ 20 ਲੱਖ ਤੋਂ ਵੱਧ ਲੁੱਟ ਕੇ ਲੈ ਗਏ ਡਕੈਤ

ਅੰਮ੍ਰਿਤਸਰ ਦੇ ਰਾਣੀ ਬਾਗ਼ ਇਲਾਕੇ ਵਿੱਚ ਚਿੱਟੇ ਦਿਨ ਇੱਕ ਬੈਂਕ ਦੀ ਬਰਾਂਚ ਵਿੱਚ ਡਾਕਾ ਮਾਰੇ ਜਾਣ ਦੀ ਸੂਚਨਾ ਹੈ। ਵਾਰਦਾਤ ਪੰਜਾਬ ਨੈਸ਼ਨਲ ਬੈਂਕ ਦੀ ਹੈ, ਜਿਥੇ ਹਥਿਆਰਾਂ ਦੀ ਨੋਕ ‘ਤੇ ਲੁਟੇਰੇ ਲੱਖਾਂ ਰੁਪਏ ਦੀ ਲੁੱਟ ਕਰਕੇ ਫਰਾਰ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਅਰੰਭ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਕ ਵਿੱਚ ਕੋਈ ਵੀ ਸੁਰੱਖਿਆ ਗਾਰਡ ਮੌਜੂਦ ਨਹੀਂ ਸੀ, ਜਿਸਦਾ ਫਾਇਦਾ ਲੁਟੇਰਿਆਂ ਨੇ ਚੁੱਕਿਆ।

ਪੁਲਿਸ ਅਨੁਸਾਰ ਲੁੱਟ ਦੀ ਵਾਰਦਾਤ ਨੂੰ 2 ਨੌਜਵਾਨਾਂ ਨੇ ਅੰਜਾਮ ਦਿੱਤਾ ਹੈ। ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੋ ਲੁਟੇਰੇ ਆਏ ਸਨ, ਇੱਕ ਲੁਟੇਰਾ ਬੈਂਕ ਅੰਦਰ ਜਾਂਦਾ ਹੈ ਅਤੇ ਬੰਦੂਕ ਦੀ ਨੋਕ ‘ਤੇ ਕੈਸ਼ੀਅਰ ਨੂੰ ਸਾਰੇ ਪੈਸੇ ਲਿਫਾਫੇ ਵਿੱਚ ਪਾਉਣ ਲਈ ਕਹਿੰਦਾ ਹੈ। ਪੁਲਿਸ ਅਨੁਸਾਰ ਇੱਕ ਲੁਟੇਰਾ ਮੋਟਰਸਾਈਕਲ ‘ਤੇ ਸਵਾਰ ਬੈਂਕ ਦੇ ਬਾਹਰ ਖੜਾ ਸੀ। ਜਿਵੇਂ ਹੀ ਕੈਸ਼ੀਅਰ ਨੇ ਪੈਸੇ ਪਾ ਕੇ ਦਿੱਤੇ ਤਾਂ ਲੁਟੇਰਾ ਪਹਿਲਾਂ ਤੋਂ ਹੀ ਤਿਆਰ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਫਰਾਰ ਹੋ ਗਿਆ। ਮੁਢਲੀ ਜਾਣਕਾਰੀ ਅਨੁਸਾਰ 20 ਲੱਖ ਰੁਪਏ ਤੋਂ ਵੱਧ ਦੀ ਲੁੱਟ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।