Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਪੰਜਾਬ ਵਿਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!

ਪੰਜਾਬ ਵਿਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!

ਇਸ ਵਾਰ ਸਿਹਤ ਅਤੇ ਸਿੱਖਿਆ ਤੋਂ ਬਾਅਦ ਬਜਟ ‘ਚ ਖੇਡਾਂ ‘ਤੇ ਫੋਕਸ ਹੋਵੇਗਾ, ਹਾਲਾਂਕਿ ਇਸ ਵਾਰ ਸਭ ਦੀਆਂ ਨਜ਼ਰਾਂ ਮਹਿਲਾਵਾਂ ਨੂੰ 1000 ਰੁਪਏ ਦੇ ਐਲਾਨ ਉਤੇ ਹਨ।ਚਰਚਾ ਹੈ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੱਲ੍ਹ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਵਿੱਤੀ ਸਾਲ ਤੋਂ 18 ਤੋਂ 60 ਸਾਲ ਦੇ ਉਮਰ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਇਆ ਕਰਨਗੇ। ਇਹ ਕਾਂਗਰਸ ਦੀਆਂ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀਆਂ ਦਸ ‘ਗਾਰੰਟੀਆਂ’ ਵਿੱਚੋਂ ਇੱਕ ਹੈ।ਕੱਲ੍ਹ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਵਿੱਚ ਵਿੱਤੀ ਸਾਲ 2024-25 ਲਈ 76,000 ਕਰੋੜ ਰੁਪਏ ਦੇ ਖਰਚੇ ਵਾਲਾ ਬਜਟ ਪੇਸ਼ ਕਰਦਿਆਂ ‘ਮੁੱਖ ਮੰਤਰੀ ਮਹਿਲਾ ਸਨਮਾਨ ਸਕੀਮ’ ਦਾ ਐਲਾਨ ਕੀਤਾ ਹੈ ਜਿਸ ਤਹਿਤ ‘ਆਪ’ ਸਰਕਾਰ ਵੱਲੋਂ ਕੌਮੀ ਰਾਜਧਾਨੀ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਕੀਮ ਨੂੰ ਔਰਤ ਦੇ ਸ਼ਕਤੀਕਰਨ ਲਈ ‘ਦੁਨੀਆਂ ਦਾ ਸਭ ਤੋਂ ਵੱਡਾ ਪ੍ਰੋਗਰਾਮ’ ਕਰਾਰ ਦਿੱਤਾ ਹੈ।