Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਰੱਖਿਆ ਇਸ ਸੜਕ ਦਾ ਨਾਮ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੱਗਭਗ 8 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਇਹ ਦੁੱਖ ਘੱਟ ਨਹੀਂ ਹੋ ਰਿਹਾ ਹੈ। 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਵੀ ਸਿੱਧੂ ਦੇ ਮਾਪੇ ਅਤੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਇਸ ਦੌਰਾਨ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦਾ ਨਾਮ ਜਿਉਂਦਾ ਰੱਖਣ ਲਈ ਇੱਕ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਰੱਖਿਆ ਗਿਆ ਹੈ।

ਮੰਡੀ ਬੋਰਡ ਵੱਲੋਂ ਰਾਮ ਦੱਤਾ ਰੋਡ ਦਾ ਨਾਮ ਬਦਲ ਦਿੱਤਾ ਗਿਆ ਹੈ। 26 ਜਨਵਰੀ ਨੂੰ ਜਦੋਂ ਪੂਰਾ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਸੀ ਉਦੋਂ ਮਾਨਸਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ।

ਬਲਬੀਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਧੂ ਦੀ ਮਾਤਾ ਚਰਨ ਕੌਰ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਅੱਜ ਵੀ ਸਿੱਧੂ ਯਾਦ ਹੈ।ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਜਦੋਂ 2016 ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਕਿਹਾ ਗਿਆ ਸੀ ਕਿ ਸੂਬੇ ‘ਚ 57 ਗੈਂਗਸਟਰ ਗਰੁੱਪ ਹਨ, ਉਦੋਂ ਉਸ ਸਮੇਂ ਦੀ ਸਰਕਾਰ ਇਸਨੂੰ ਨੱਥ ਪਾਉਣ ਵਿੱਚ ਨਾਕਾਮਯਾਬ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਜਰੂਰ ਮਿਲੇਗਾ।