Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ । ਉਹ ਆਪਣੀ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਦੇ ਵਿੱਚ ਸਵਾਰ ਹੋ ਕੇ ਫਰਾਰ ਹੋ ਗਿਆ । ਜਿਸ ਦਾ ਪੁਲਿਸ ਦੇ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ ।