Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ, ਹਰਿਆਣਾ ‘ਚ ਅੱਜ ਰਾਤ ਤੋਂ ਬਾਰਸ਼ ਦੀ ਸ਼ੁਰੂਆਤ

ਪੰਜਾਬ, ਹਰਿਆਣਾ ਦਿੱਲੀ-ਐੱਨ.ਸੀ.ਆਰ. ‘ਚ ਅੱਜ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਅੱਜ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਰਾਤ ਵੇਲੇ ਬਾਰਿਸ਼ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਵਿੱਚ ਅਗਲੇ 4-5 ਦਿਨਾਂ ਤੱਕ ਬਾਰਿਸ਼ ਜਾਰੀ ਰਹਿਣਾ ਦੀ ਉਮੀਦ ਹੈ।ਭਾਰਤੀ ਮੌਸਮ ਵਿਭਾਗ ਮੁਤਾਬਕ ਬਾਰਸ਼ ਤੋਂ ਪਹਿਲਾਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। 22 ਮਈ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਸੀ। ਆਈਐਮਡੀ ਨੇ ਅੱਜ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਗਲੇ ਕੁਝ ਦਿਨਾਂ ਤੱਕ ਯੂਪੀ ਵਿੱਚ ਵੀ ਮੀਂਹ ਪੈ ਸਕਦਾ ਹੈ।

ਆਈਐਮਡੀ ਨੇ 23 ਮਈ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।ਆਈਐਮਡੀ ਦੇ ਅਨੁਸਾਰ, ਅੱਜ ਉੱਤਰਾਖੰਡ, ਪੰਜਾਬ, ਹਰਿਆਣਾ, ਝਾਰਖੰਡ ਅਤੇ ਉੜੀਸਾ ਵਿੱਚ ਕਈ ਥਾਵਾਂ ‘ਤੇ ਬਿਜਲੀ, ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।