Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ‘ਚ ਮੌਸਮ ਬਦਲਿਆ,IMD ਨੇ ਜਾਰੀ ਕੀਤਾ ਅਲਰਟ

ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਸੀਤ ਲਹਿਰ ਦਾ ਪ੍ਰਕੋਪ ਹੁਣ ਥੋੜ੍ਹਾ ਘੱਟ ਹੋ ਗਿਆ ਹੈ। ਇਸ ਦੇ ਨਾਲ ਮੌਸਮ ਵਿਬ ਹਾਗ ਨੇ ਚੇਤਾਵਨੀ ਦਿੱਤੀ ਹੈ ਕਿ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਯੂਪੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਰਿਹਾ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਵੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਮੁਤਾਬਕ 22 ਜਨਵਰੀ ਨੂੰ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 23 ਜਨਵਰੀ ਨੂੰ ਜ਼ਿਆਦਾਤਰ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 24 ਜਨਵਰੀ ਨੂੰ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸ਼ੁੱਕਰਵਾਰ ਨੂੰ ਕਈ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦੌਰਾਨ ਸੂਬੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਹਾੜਾਂ ਵਿੱਚ 25 ਜਨਵਰੀ ਤੱਕ ਮੌਸਮ ਖ਼ਰਾਬ ਰਹੇਗਾ।