Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਫ਼ਿਰੋਜ਼ਪੁਰ ਮੰਡਲ ਦੀਆਂ ਬੇਲੋੜੀਆਂ ਮਨਮਾਨੀਆਂ ਅਤੇ ਧੱਕੇਸ਼ਾਹੀਆਂ ਵਿਰੁੱਧ 2 ਮਈ ਨੂੰ ਧਰਨਾ

ਫ਼ਿਰੋਜ਼ਪੁਰ ਮੰਡਲ ਵੱਲੋਂ ਮੰਡਲ ਵਿੱਚ ਤਾਇਨਾਤ ਸੁਪਰਡੈਂਟ ਗ੍ਰੇਡ-2 ਦੀਆਂ ਤੈਨਾਤੀਆਂ ਰੂਲਾਂ ਦੇ ਵਿਰੁੱਧ, ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੀਤੀਆਂ ਜਾਂਦੀਆਂ ਹਨ। ਮੰਡਲ ਵਿੱਚ ਪੈਂਦੇ ਜਿਲ੍ਹਿਆਂ ਦੇ ਸੁਪਰਡੈਂਟ ਗ੍ਰੇਡ-1 ਦੀਆਂ ਪਰਮੋਸ਼ਨਾਂ ਕਰਨ ਲਈ ਕਿੰਨਾ-ਕਿੰਨਾ ਸਮਾਂ ਸਰਕਾਰ ਨੂੰ ਪੈਨਲ ਨਾ ਭੇਜਣ ਕਰਕੇ ਕਰਮਚਾਰੀਆਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕਰਕੇ ਸੇਵਾ ਮੁਕਤੀ ਦੇ ਬਹੁਤ ਨੇੜੇ ਜਾ ਕੇ ਦੇਰੀ ਨਾਲ ਪ੍ਰਮੋਸ਼ਨਾਂ ਲੈਣੀਆਂ ਪੈਂਦੀਆਂ ਹਨ।

ਸੁਪਰਡੈਂਟ ਗ੍ਰੇਡ-2 ਦੀਆਂ ਪਰਮੋਸ਼ਨਾਂ ਵੀ ਸਮੇਂ ਸਿਰ ਨਹੀਂ ਕੀਤੀਆਂ ਜਾਂਦੀਆਂ, ਅਜਿਹਾ ਹੋਣ ਨਾਲ ਕਰਮਚਾਰੀਆਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਕਰਮਚਾਰੀਆਂ ਦੀਆਂ ਛੁੱਟੀਆਂ ਅਤੇ ਹੋਰ ਦਰਖ਼ਾਸਤਾਂ ਵਿੱਚ ਸਮੇਂ ਸਿਰ ਢੁੱਕਵੀਂ ਕਾਰਵਾਈ ਨਾ ਕਰਕੇ ਖੱਜਲ-ਖੁਆਰ ਅਤੇ ਪ੍ਰੇਸ਼ਾਨ ਕਰਨ ਦੀ ਪੂਰੀ ਨੀਤੀ ਅਪਣਾਈ ਜਾਂਦੀ ਹੈ। ਇਸ ਦੇ ਪਿੱਛੇ ਕੋਈ ਠੋਸ ਕਾਰਨ ਹੀ ਹੋ ਸਕਦਾ ਹੈ। ਤੇਜਿੰਦਰ ਸਿੰਘ ਨੰਗਲ ਸੂਬਾ ਪ੍ਰਧਾਨ ਅਤੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਨੇ ਕਿਹਾ ਕੇ ਇਸ ਸੰਬੰਧੀ ਯੂਨੀਅਨ ਦੇ ਧਿਆਨ ਵਿੱਚ ਆਉਣ ਉਪਰੰਤ ਫ਼ਿਰੋਜ਼ਪੁਰ ਮੰਡਲ ਅਧੀਨ ਪੈਂਦੇ ਯੂਨੀਅਨ ਆਗੂਆਂ ਨਾਲ ਇਕ ਵਰਚੂਅਲ ਮੀਟਿੰਗ ਕੀਤੀ, ਜਿਸ ਤੇ ਪਤਾ ਲੱਗਾ ਕੇ ਮੰਡਲ ਅਧੀਨ ਆਉਂਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਨੂੰ ਬੜੀ ਦੇਰ ਤੋਂ ਬਹੁਤ ਹੀ ਪ੍ਰੇਸ਼ਾਨੀਆਂ ਆ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਯੂਨੀਅਨ ਨੇ ਫ਼ੈਸਲਾ ਲਿਆ ਹੈ ਕੇ ਅਜਿਹੀਆਂ ਕੀਤੀਆਂ ਜਾ ਰਹੀਆਂ ਬੇਲੋੜੀਆਂ ਦੇਰੀਆਂ ਅਤੇ ਧੱਕੇਸ਼ਾਹੀਆਂ ਦੇ ਰੋਸ ਵਜੋਂ ਦਫ਼ਤਰ ਕਮਿਸ਼ਨਰ, ਫ਼ਿਰੋਜ਼ਪੁਰ ਮੰਡਲ ਵਿਖੇ ਮਿਤੀ 02-05-2025 ਨੂੰ ਡਵੀਜ਼ਨ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਫਿਰੋਜ਼ਪੁਰ ਮੰਡਲ ਅਧੀਨ ਪੈਂਦੇ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ, ਮੋਗਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣਗੇ। ਇਸ ਨਾਲ ਡਵੀਜ਼ਨ ਦੇ ਪ੍ਰਭਾਵਿਤ ਹੋਣ ਵਾਲੇ ਸਾਰੇ ਦਫ਼ਤਰੀ ਕੰਮਾਂ ਦੀ ਜਿੰਮੇਵਾਰੀ ਦਫ਼ਤਰ ਕਮਿਸ਼ਨਰ, ਫਿਰੋਜ਼ਪੁਰ ਮੰਡਲ ਦੀ ਹੋਵੇਗੀ।