Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਫੂਡ ਸੇਫ਼ਟੀ ਅਧਿਕਾਰੀਆਂ ਦੀ ਟੀਮ ਵੱਲੋਂ ਚੈਕਿੰਗ, ਤਿਆਰ ਕੀਤੇ ਮਟਨ, ਬਟਰ ਟੋਫੀਜ਼ ਤੇ ਮੈਦੇ ਦੇ 3 ਨਮੂਨੇ ਭਰੇ

ਜਲੰਧਰ, 22 ਫਰਵਰੀ : ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਲਗਾਤਾਰਤਾ ਵਿੱਚ ਫੂਡ ਸੇਫ਼ਟੀ ਅਧਿਕਾਰੀਆਂ ਦੀ ਟੀਮ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਅਦਾਰਿਆਂ ਦੀ ਚੈਕਿੰਗ ਕੀਤੀ ਗਈ।

 

ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਅਭਿਨਵ ਤ੍ਰਿਖਾ ਦੀਆਂ ਹਦਾਇਤਾਂ ’ਤੇ ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਮਾਡਲ ਟਾਊਨ, ਨਿਊ ਜਵਾਹਰ ਨਗਰ ਅਤੇ ਬਸਤੀ ਪੀਰ ਦਾਦ ਰੋਡ ਇਲਾਕੇ ਵਿੱਚ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਵੱਖ-ਵੱਖ ਅਦਾਰਿਆਂ ਦਾ ਨਿਰੀਖਣ ਕਰਕੇ ਤਿਆਰ ਕੀਤੇ ਮਟਨ, ਬਟਰ ਟੋਫੀਜ਼ ਅਤੇ ਮੈਦੇ ਦੇ 3 ਨਮੂਨੇ ਭਰੇ ਗਏ। ਟੀਮ ਵਿੱਚ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਵੀ ਸ਼ਾਮਲ ਸਨ।

 

ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਮਿਲਾਵਟ ਅਤੇ ਗੁਣਵੱਤਾ ਮਾਪਦੰਡਾਂ ਦੀ ਜਾਂਚ ਲਈ ਭਰੇ ਗਏ ਸੈਂਪਲਾਂ ਦੀ ਟੈਸਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਚੈਕਿੰਗਾਂ ਦਾ ਉਦੇਸ਼ ਖਾਧ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਤੋਂ ਇਲਾਵਾ ਇਹ ਯਕੀਨੀ ਬਣਾਉਣਾ ਹੈ ਕਿ ਖਪਤਕਾਰਾਂ ਨੂੰ ਸੁਰੱਖਿਅਤ ਤੇ ਗੁਣਵੱਤਾ ਭਰਪੂਰ ਭੋਜਨ ਉਤਪਾਦ ਮਿਲਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ।