Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਬਟਾਲਾ ਵਿੱਚ ਕਲਯੁੱਗੀ ਨਸ਼ੇੜੀ ਪੁੱਤਰ ਨੇ ਪੈਸੇ ਨਾ ਦੇਣ ਉਤੇ ਮਾਂ ਨੂੰ ਮੌਤ ਦੇ ਘਾਟ ਉਤਾਰਿਆ

ਨਸ਼ਿਆਂ ਦੇ ਹੋਰ ਮਾੜੀਆਂ ਆਦਤਾਂ ਕਾਰਨ ਖ਼ੂਨ ਦੇ ਰਿਸ਼ਤੇ ਪਾਣੀ ਬਣ ਰਹੇ ਹਨ। ਬਟਾਲਾ ਵਿੱਚ ਇੱਕ ਕਲਯੁੱਗੀ ਪੁੱਤਰ ਨੇ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਸਮਰਾਏ ਵਿੱਚ ਇੱਕ ਨਸ਼ੇੜੀ ਪੁੱਤਰ ਨੇ ਆਪਣੀ ਮਾਂ ਦੀ ਡੰਡਿਆਂ ਨਾਲ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਨਸ਼ੇੜੀ ਪੁੱਤਰ ਨੇ ਆਪਣੀ ਮਾਂ ਕੋਲੋਂ ਪੈਸੇ ਮੰਗ ਰਿਹਾ ਸੀ। ਮਾਂ ਵੱਲੋਂ ਪੈਸੇ ਨਾ ਦੇਣ ਤੇ ਉਸਨੇ ਸਵੇਰੇ ਆਪਣੀ ਮਾਂ ਦੇ ਸਿਰ ਚ ਡੰਡੇ ਮਾਰ-ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪੁੱਤਰ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਤੇ ਬੇਟੀ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਮਾਤਾ ਜਸਬੀਰ ਕੌਰ ਉਸ ਦੇ ਭਰਾ ਸਤਪਾਲ ਮਸੀਹ ਨਾਲ ਰਹਿ ਰਹੀ ਸੀ। ਸਤਪਾਲ ਮਸੀਹ ਮਾਤਾ ਜਸਵੀਰ ਕੌਰ ਕੋਲੋਂ ਧੱਕੇ ਨਾਲ ਪੈਸੇ ਮੰਗ ਰਿਹਾ ਸੀ। ਮਾਤਾ ਵੱਲੋਂ ਪੈਸੇ ਨਾ ਦੇਣ ਉਤੇ ਸਤਪਾਲ ਮਸੀਹ ਨੇ ਮਾਤਾ ਦੀ ਡੰਡਿਆਂ ਨਾਲ ਕੁੱਟ ਮਾਰ ਕੀਤੀ ਜਿਸ ਨਾਲ ਉਸ ਦੀ ਮਾਤਾ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਾਤਲ ਭਰਾ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਉਥੇ ਹੀ ਸਬੰਧਤ ਥਾਣਾ ਦੇ ਐੱਸਐੱਚਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਹੈ ਕਿ ਰਸ਼ਪਾਲ ਸਿੰਘ ਪੁੱਤਰ ਮੰਗਤ ਰਾਮ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਸ੍ਰੀ ਹਰਗੋਬਿੰਦਪੁਰ ਵਿੱਚ ਮੁਕੱਦਮਾ ਨੰਬਰ 100 ਧਾਰਾ 302 ਆਈਪੀਸੀ ਤਹਿਤ ਕੇਸ ਦਰਜ ਕਰਕੇ ਪੁਲਿਸ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਫ਼ਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।