Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਬਸਪਾ ਦੀ ਪੰਜਾਬ ਸੰਭਾਲੋ ਰੈਲੀ ਅੱਜ, ਨੀਲੇ ਰੰਗ ਵਿੱਚ ਰੰਗਿਆ ਫਗਵਾੜਾ

ਬਸਪਾ ਦੀ ਪੰਜਾਬ ਸੰਭਾਲੋ ਰੈਲੀ ਅੱਜ, ਨੀਲੇ ਰੰਗ ਵਿੱਚ ਰੰਗਿਆ ਫਗਵਾੜਾ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮਦਿਵਸ ਮੌਕੇ 15 ਮਾਰਚ ਨੂੰ ਫਗਵਾੜਾ ਦੀ ਦਾਣਾ ਮੰਡੀ ਵਿੱਚ ਪੰਜਾਬ ਸੰਭਾਲੋ ਰੈਲੀ ਕੀਤੀ ਜਾ ਰਹੀ ਹੈ। ਇਸ ਸੂਬਾ ਪੱਧਰੀ ਰੈਲੀ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ਦੇ ਮੱਦੇਨਜ਼ਰ ਫਗਵਾੜਾ ਬਸਪਾ ਦੇ ਨੀਲੇ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਦੀ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ-ਸਮਰਥਕਾਂ ਦੇ ਨਾਲ-ਨਾਲ ਸੂਬੇ ਭਰ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਵਿੱਚ ਸੂਬੇ ਭਰ ਵਿੱਚੋਂ ਪੰਜਾਬ ਹਿਤੈਸ਼ੀ ਲੋਕ ਭਾਰੀ ਗਿਣਤੀ ਵਿੱਚ ਪਹੁੰਚਣਗੇ। ਡਾ. ਕਰੀਮਪੁਰੀ ਨੇ ਕਿਹਾ ਕਿ ਕਾਂਗਰਸ, ਅਕਾਲੀ-ਭਾਜਪਾ ਤੇ ਆਪ ਸਰਕਾਰਾਂ ਦੇ ਸ਼ਾਸਨ ਵਿੱਚ ਸੂਬੇ ਦੇ ਲੋਕਾਂ ਦਾ ਬੁਰੀ ਤਰ੍ਹਾਂ ਉਜਾੜਾ ਹੋਇਆ ਹੈ। ਪੰਜਾਬ ਕਰਜ਼ੇ ਦੀ ਮਾਰ ਹੇਠ ਆ ਚੁੱਕਾ ਹੈ। ਲੋਕਾਂ ਨੂੰ ਸਿਹਤ, ਸਿੱਖਿਆ ਸੁਵਿਧਾਵਾਂ ਤੇ ਰੁਜ਼ਗਾਰ ਤੋਂ ਵਾਂਝਾ ਕੀਤਾ ਗਿਆ। ਇਨ੍ਹਾਂ ਸਰਕਾਰਾਂ ਦੇ ਰਾਜ ਵਿੱਚ ਫੈਲਿਆ ਨਸ਼ਾ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ। ਪੰਜਾਬ ਦੇ ਕਿਸਾਨ-ਮਜ਼ਦੂਰ, ਛੋਟੇ ਵਪਾਰੀ ਤੇ ਮੁਲਾਜ਼ਮ ਇਨ੍ਹਾਂ ਸਰਕਾਰਾਂ ਤੋਂ ਤੰਗ ਆ ਚੁੱਕੇ ਹਨ ਤੇ ਉਹ ਬਦਲਾਅ ਚਾਹੁੰਦੇ ਹਨ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਉਹ ਬਸਪਾ ਰਾਹੀਂ ਸੂਬੇ ਦੀ ਕਮਾਨ ਸੰਭਾਲਣ ਅਤੇ ਖੁਸ਼ਹਾਲੀ, ਤਰੱਕੀ ਤੇ ਭਾਈਚਾਰੇ ’ਤੇ ਆਧਾਰਿਤ ਪੰਜਾਬ ਦਾ ਨਿਰਮਾਣ ਕਰਨ।