Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸ਼ਕਤੀ ਸਦਨ ਵਿਖੇ ਅਚਨਚੇਤ ਚੈਕਿੰਗ


ਾਂ ਜਲੰਧਰ, ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਥਾਨਕ ਸ਼ਕਤੀ ਸਦਨ ਵਿਖੇ ਅਚਨਚੇਤ ਪਹੁੰਚਕੇ ਪਾਵਰਕਾਮ ਦੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਨੂੰ ਨਿਰਵਿਘਨ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕ ਸ਼ਿਕਾਇਤਾਂ ਦਾ ਵੀ ਤੁਰੰਤ ਨਿਬੇੜਾ ਯਕੀਨੀ ਬਣਾਇਆ ਜਾਵੇ।ਦੁਪਹਿਰ ਬਾਅਦ ਪਾਵਰਕਾਮ ਦੇ ਉਤੱਰੀ ਜ਼ੋਨ ਦੇ ਮੁੱਖ ਦਫ਼ਤਰ ਸ਼ਕਤੀ ਸਦਨ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਇਕ ਰਮਨ ਅਰੋੜਾ ਅਤੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਤੇ ਹੋਰਨਾਂ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪਾਵਰਕਾਮ ਦੇ ਦਫ਼ਤਰਾਂ ਵਿੱਚ ਸਾਰਾ ਅਮਲਾ ਡਿਊਟੀ ਦੌਰਾਨ ਲੋੜੀਂਦੀਆਂ ਸੇਵਾਵਾਂ ਹੋਰ ਵੀ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਏ। ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਆਪਣੇ ਰੋਜਮਰਾ ਦੇ ਕੰਮ-ਕਾਜ ਕਰਵਾਉਣ ਲਈ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਿਜਲੀ ਦਫ਼ਤਰਾਂ ਵਿੱਚ ਲੋਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਖ਼ਪਤਕਾਰ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਨੇ ਬਿਜਲੀ ਮੰਤਰੀ ਨੂੰ ਸ਼ਕਤੀ ਸਦਨ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ। ਸ਼ਕਤੀ ਸਦਨ ਵਿਖੇ ਬਿਜਲੀ ਮੰਤਰੀ ਨੇ ਮੁੱਖ ਇੰਜੀਨੀਅਰ (ਸੰਚਾਲਨ), ਡਿਪਟੀ ਮੁੱਖ ਇੰਜੀਨੀਅਰ (ਓਪਰੇਸ਼ਨ), ਡਿਪਟੀ ਚੀਫ਼ ਇੰਜੀਨੀਅਰ ਪੀ.ਐਂਡ ਐਮ, ਡਿਪਟੀ ਚੀਫ਼ ਇੰਜੀਨੀਅਰ ਟਾਵਰ ਲਾਈਨ, ਡਿਪਟੀ ਚੀਫ਼ ਇੰਜੀਨੀਅਰ ਪੀ.ਐਸ.ਟੀ.ਸੀ.ਐਲ. ਆਦਿ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਚੀਫ਼ ਇੰਜੀਨੀਅਰ ਇੰਦਰਪਾਲ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਹੈਡਕੁਆਰਟਰ) ਬਲਵਿੰਦਰ ਪਾਲ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।