Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਬੰਨ੍ਹ ਨੂੰ ਪਿੰਡ ਰਾਜੇਵਾਲ ਕੋਲ ਢਾਹ ਲੱਗਣ ਕਾਰਨ ਦਰਜਨਾਂ ਪਿੰਡਾਂ ਨੂੰ ਪੈਦਾ ਹੋਇਆ ਖ਼ਤਰਾ

ਬੰਨ੍ਹ ਨੂੰ ਪਿੰਡ ਰਾਜੇਵਾਲ ਕੋਲ ਢਾਹ ਲੱਗਣ ਕਾਰਨ ਦਰਜਨਾਂ ਪਿੰਡਾਂ ਨੂੰ ਪੈਦਾ ਹੋਇਆ ਖ਼ਤਰਾ

ਪੰਜਾਬ ਵਿੱਚ ਹੜ੍ਹਾਂ ਨੇ ਮੁੜ ਤਬਾਹੀ ਮਚਾਈ ਹੈ। ਇਸ ਸਾਲ ਸੂਬੇ ਦੇ 19 ਜ਼ਿਲ੍ਹੇ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਖੜਾ ਅਤੇ ਪੌਂਗ ਡੈਮਾਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਦਰਿਆ ਬਿਆਸ ਦੇ ਨਾਲ ਲਗਦੇ ਕਈ ਪਿੰਡ ਡੁੱਬ ਗਏ ਹਨ।

ਲੋਕ ਘਰ ਛੱਡਣ ਲਈ ਮਜਬੂਰ ਹੋਏ ਪਏ ਹਨ। ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਅੱਜ ਸਵੇਰੇ ਧੁੱਸੀ ਬੰਨ੍ਹ ਨੂੰ ਪਿੰਡ ਰਾਜੇਵਾਲ ਕੋਲ ਢਾਹ ਲੱਗਣ ਕਾਰਨ ਦਰਜਨਾਂ ਪਿੰਡਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ ਤੇ ਜਿਵੇਂ ਹੀ ਲੋਕਾਂ ਨੂੰ ਢਾਹ ਲੱਗਣ ਦਾ ਪਤਾ ਲੱਗਾ ਤਾਂ ਲੋਕਾਂ ਵਿਚ ਹਫ਼ੜਾ ਦਫ਼ੜੀ ਮਚ ਗਈ। ਲੋਕ ਆਪਣਾ ਸਮਾਨ ਟਰੈਕਟਰ ਟਰਾਲੀਆਂ ’ਤੇ ਲੱਦ ਕੇ ਸਰੁਖਿੱਅਤ ਥਾਵਾਂ ’ਤੇ ਜਾ ਰਹੇ ਹਨ ਜਿਸ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡ ਪ੍ਰਭਾਵਿਤ ਹੋ ਸਕਦੇ ਹਨ। ਅਤੇ ਲੋਕਾਂ ਵੱਲੋਂ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਤੇ ਆਸ ਪਾਸ ਦੇ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਿਆ ਹੈ। ਅਤੇ ਕਿਸੇ ਨੇ ਸਾਡੀ ਸਾਰ ਨਹੀਂ ਲੀਤੀ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨਾਲ ਪ੍ਰਸ਼ਾਸਨ ਹਰ ਸਮੇਂ ਚਟਾਨ ਵਾਂਗ ਖੜ੍ਹਾ ਹੈ। ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਦੂਜੇ ਪਾਸੇ ਫਾਜ਼ਿਲਕਾ ਦੇ ਨਾਲ ਲੱਗਦੇ ਪਿੰਡ ਦੋਨਾ ਨਾਨਕਾ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹ ਨੇ ਦਸਤਕ ਦੇ ਦਿੱਤੀ ਹੈ ਅਤੇ ਲੋਕਾਂ ਦਾ ਸੜਕੀ ਸੰਪਰਕ ਟੁੱਟ ਗਿਆ ਹੈ। ਇਸ ਕਾਰਨ ਜਦੋਂ ਪਿੰਡ ਦੇ ਕਰੀਬ 10 ਤੋਂ 12 ਲੋਕ ਆਪਣੇ ਕੰਮ ਲਈ ਕਿਸ਼ਤੀ ਰਾਹੀਂ ਦਰਿਆ ਪਾਰ ਕਰ ਰਹੇ ਸਨ ਤਾਂ ਅਚਾਨਕ ਕਿਸ਼ਤੀ ਡੁੱਬ ਗਈ। ਇਸ ਮੌਕੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।