Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਭਾਜਪਾ ਦੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ :-ਰਾਜੇਸ਼ ਬਾਘਾ

ਜਲੰਧਰ,(ਸੰਜੇ ਸ਼ਰਮਾ)- ਅੱਜ “ਮਹਾ ਸੰਪਰਕ ਅਭਿਆਨ “ਤਹਿਤ ਭਾਜਪਾ ਦੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਤੇ ਵੋਟਰ ਭਾਜਪਾ ਨੂੰ ਭਰਮਾਂ ਹੁੰਗਾਰਾ ਵੀ ਦੇ ਰਹੇ ਹਨ ।ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਪਿੰਡ ਬੋਲੀਨਾਂ ਦੋਆਬਾ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਕੀਤਾ ।ਉਹਨਾਂ ਲੋਕਾਂ ਨੂੰ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕਰ ਦਿੱਤਾ ਹੈ ਕਿ ਹੁਣ ਦੇਸ਼ ਦੇ ਸਾਰੇ ਇਮਤਿਹਾਨ ਪੰਜਾਬੀ ਭਾਸ਼ਾ ਵਿੱਚ ਦਿੱਤੇ ਜਾ ਸਕਣਗੇ ਤੇ ਹਿਮਾਚਲ ਦੀ ਕਾਂਗਰਸ ਸਰਕਾਰ ਵੱਲੋਂ ਪਣ ਬਿਜਲੀ ਪ੍ਰੋਜੈਕਟਾਂ ਤੇ ਲਗਾਇਆ ਗਿਆ ਸੈੱਸ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ,ਇਸ ਲਈ ਵੀ ਅਸ਼ੀ ਮੋਦੀ ਸਰਕਾਰ ਦੇ ਧੰਨਵਾਦੀ ਹਾਂ ।ਇਸ ਮੋਕੇ ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸ. ਬਿਕਰਮਜੀਤ ਸਿੰਘ ਚੀਮਾਂ ਨੇ ਕਿਹਾ ਕਿ ਜਲੰਧਰ ਉਪ ਚੋਣ ਵਿੱਚ ਭਾਜਪਾ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਤੇ ਅਸੀ ਹਲਕੇ ਦੇ ਵੋਟਰਾਂ ਨਾਲ ਵਾਅਦਾ ਕਰਦੇ ਹਾਂ ਕਿ ਜਲੰਧਰ ਲੋਕ ਸਭਾ ਹਲਕੇ ਦੀ ਕਾਇਆ ਕਲਪ ਕਰ ਦੇਵਾਗੇ ।ਇਸ ਮੋਕੇ ਤੇ ਜੋਗੀ ਤੱਲ੍ਹਣ ਸਰਕਲ ਪ੍ਰਧਾਨ, ਸੰਦੀਪ ਵਰਮਾਂ ਜਿਲ੍ਹਾ ਜਰਨਲ ਸਕੱਤਰ, ਸੁਭਾਸ਼ ਬਾਠ , ਨਰਿੰਦਰ ਸਿੰਘ ਢਿੱਲੋਂ, ਦਿਲਸ਼ੇਰ ਸ਼ੇਰਾ, ਸੁੱਖਵਿੰਦਰ ਸਿੰਘ ਚੀਮਾਂ, ਗੁਰਜੀਤ ਬਾਘਾ, ਜਸਵਿੰਦਰ ਮਿੰਟੂ, ਪਾਲਾ ਸਿੰਘ ਆਦਿ ਹਾਜ਼ਰ ਸਨ ।