Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮਕਾਨ ਮਾਲਿਕ ਨੇ ਮਹਿਲਾ ਨਾਲ਼ ਕਮਰੇ ਵਿੱਚ ਘੁਸ ਕੇ ਕੀਤਾ ਜਬਰ ਜ਼ਿਨਾਹ

ਲੁਧਿਆਣਾ ‘ਚ ਮਕਾਨ ਮਾਲਕ ਨੇ ਕਿਰਾਏ ਦੇ ਕਮਰੇ ‘ਚ ਰਹਿਣ ਵਾਲੀ ਔਰਤ ਨਾਲ ਜਬਰ ਜ਼ਿਨਾਹ ਕੀਤਾ। ਔਰਤ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਭੱਜ ਗਿਆ। ਪੀੜਤ ਔਰਤ ਨੇ ਮਕਾਨ ਮਾਲਕ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਥਾਣਾ ਹੈਬੋਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ 20 ਅਗਸਤ ਨੂੰ ਉਸਦਾ ਮਹੀਨੇ ਦਾ ਕਿਰਾਇਆ ਪੂਰਾ ਹੋ ਗਿਆ ਸੀ। 3200 ਰੁਪਏ ਦਾ ਕਿਰਾਇਆ ਦੇਣਾ ਬਾਕੀ ਸੀ।ਔਰਤ ਨੇ ਦੱਸਿਆ ਕਿ ਉਸਦੇ ਪਹਿਲੇ ਪਤੀ ਦੀ 2020 ਵਿੱਚ ਮੌਤ ਹੋ ਗਈ ਸੀ। ਉਸ ਦੇ ਦੋ ਬੱਚੇ ਹਨ। ਪਰਿਵਾਰ ਵਾਲਿਆਂ ਨੇ ਦੂਸਰਾ ਵਿਆਹ ਰੋਹਿਤ ਨਾਂ ਦੇ ਨੌਜਵਾਨ ਨਾਲ ਮੰਦਰ ‘ਚ ਕਰਵਾਇਆ। ਪਤੀ ਰੋਹਿਤ ਕੰਮ ‘ਤੇ ਗਿਆ ਹੋਇਆ ਸੀ। ਇਸੇ ਦੌਰਾਨ ਮੁਲਜ਼ਮ ਸੰਨੀ ਵਾਸੀ ਗਲੀ ਨੰਬਰ 4 ਸੰਤ ਨਗਰ ਹੈਬੋਵਾਲ 4 ਸਤੰਬਰ ਨੂੰ ਘਰ ਆਇਆ। ਮੁਲਜ਼ਮ ਉਸ ਤੋਂ ਕਿਰਾਏ ਦੀ ਮੰਗ ਕਰਨ ਲੱਗਾ। ਪੀੜਤਾ ਨੇ ਮਕਾਨ ਮਾਲਕ ਨੂੰ ਕਿਰਾਏ ਬਾਰੇ ਆਪਣੇ ਪਤੀ ਨਾਲ਼ ਗੱਲ ਕਰਨ ਲਈ ਕਿਹਾ।ਪੀੜਤਾ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ। ਜਦੋਂ ਉਹ ਕੰਮ ‘ਤੇ ਜਾਣ ਲਈ ਕਮਰੇ ‘ਚ ਤਿਆਰ ਹੋ ਰਹੀ ਸੀ ਤਾਂ ਦੋਸ਼ੀ ਜ਼ਬਰਦਸਤੀ ਉਸ ਦੇ ਕਮਰੇ ‘ਚ ਦਾਖ਼ਿਲ ਹੋ ਗਿਆ ਅਤੇ ਉਸ ਨਾਲ ਧੱਕਾ-ਮੁੱਕੀ ਕਰਨ ਲੱਗਾ। ਕਮਰੇ ਦਾ ਦਰਵਾਜ਼ਾ ਬੰਦ ਕਰਕੇ ਮੁਲਜ਼ਮ ਨੇ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਔਰਤ ਨੇ ਘਟਨਾ ਦੇ ਤੁਰੰਤ ਬਾਅਦ ਆਪਣੇ ਪਤੀ ਰੋਹਿਤ ਨੂੰ ਸੂਚਨਾ ਦਿੱਤੀ।ਥਾਣਾ ਹੈਬੋਵਾਲ ਦੇ ਤਫ਼ਤੀਸ਼ੀ ਅਫ਼ਸਰ ਓਮ ਪ੍ਰਕਾਸ਼ ਅਨੁਸਾਰ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੰਨੀ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 376 ਅਤੇ 506 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।