Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਮਹਿੰਗਾਈ ਕੰਟਰੋਲ ਕਰਕੇ ਲੋਕਾਂ ਨੂੰ ਆਰਥਿਕ ਤੰਗੀ ਵਿੱਚੋਂ ਬਾਹਰ ਕੱਢਣ ਵੱਲ ਧਿਆਨ ਦੇਣ ਸਰਕਾਰਾਂ

ਮਹਿੰਗਾਈ ਕੰਟਰੋਲ ਕਰਕੇ ਲੋਕਾਂ ਨੂੰ ਆਰਥਿਕ ਤੰਗੀ ਵਿੱਚੋਂ ਬਾਹਰ ਕੱਢਣ ਵੱਲ ਧਿਆਨ ਦੇਣ ਸਰਕਾਰਾਂ

ਜਲੰਧਰ। ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਲਗਾਤਾਰ ਮਹਿੰਗਾਈ ਵਧਣ ਦੇ ਨਾਲ ਲੋਕਾਂ ਦੀ ਹਾਲਤ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਾਂ ਪਹਿਲਾਂ ਹੀ ਬਹੁਤ ਜ਼ਿਆਦਾ ਹਨ। ਹੁਣ ਸੂਬੇ ਦੀ ਆਪ ਸਰਕਾਰ ਨੇ ਇਨ੍ਹਾਂ ਕੀਮਤਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਪੈਟਰੋਲ ਤੇ ਡੀਜ਼ਲ ਹੋਰ ਮਹਿੰਗਾ ਹੋਣ ਕਾਰਨ ਇਸਦਾ ਵਾਧੂ ਭਾਰ ਲੋਕਾਂ ਦੀ ਜੇਬ ‘ਤੇ ਪਵੇਗਾ ਅਤੇ ਉਨ੍ਹਾਂ ਦੇ ਘਰ ਦਾ ਬਜਟ ਵਿਗੜ ਜਾਵੇਗਾ।

ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ, ਪਰ ਇਸਨੂੰ ਰੋਕਣ ਲਈ ਨਾ ਤਾਂ ਕੇਂਦਰ ਸਰਕਾਰ ਵੱਲੋਂ ਹੀ ਕੋਈ ਖਾਸ ਕਦਮ ਚੁੱਕੇ ਜਾ ਰਹੇ ਹਨ ਤੇ ਨਾ ਹੀ ਸੂਬਾ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਮਹਿੰਗਾਈ ਦਾ ਸਭ ਤੋਂ ਵਧ ਅਸਰ ਆਮ ਲੋਕਾਂ ਤੇ ਖਾਸ ਕਰਕੇ ਕੰਮਕਾਜੀ ਵਰਗ ‘ਤੇ ਪੈ ਰਿਹਾ ਹੈ। ਜ਼ਿੰਦਗੀ ਜੀਊਣ ਲਈ ਰੋਜ਼ਾਨਾ ਦੀਆਂ ਜ਼ਰੂਰੀ ਚੀਜਾਂ ਖਰੀਦਣਾ ਹੀ ਲੋਕਾਂ ਲਈ ਮੁਸ਼ਕਿਲ ਹੋ ਰਿਹਾ ਹੈ। ਮਹਿੰਗਾਈ ਵਧਣ ਦੇ ਨਾਲ ਗਰੀਬੀ ਵੀ ਵਧ ਰਹੀ ਹੈ ਅਤੇ ਲੋਕਾਂ ਲਈ ਰੋਟੀ ਦਾ ਪ੍ਰਬੰਧ ਕਰਨਾ ਵੀ ਔਖਾ ਹੋ ਰਿਹਾ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਦੀ ਜ਼ਿੰਦਗੀ ਬੇਹਤਰ ਬਣਾਉਣਾ ਹੈ ਤੇ ਇਸਦੇ ਲਈ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ, ਪਰ ਸਰਕਾਰਾਂ ਵੱਲੋਂ ਮਹਿੰਗਾਈ ਨੂੰ ਕੰਟਰੋਲ ਕਰਨ ਤੇ ਆਮ ਵਰਤੋਂ ਦੀਆਂ ਜ਼ਰੂਰੀ ਚੀਜਾਂ ਲੋਕਾਂ ਦੀ ਪਹੁੰਚ ਵਿੱਚ ਕਰਨ ਲਈ ਕੋਈ ਖਾਸ ਯਤਨ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਰਥਿਕ ਤੰਗੀ ਦੇ ਮੁਸ਼ਕਿਲ ਦੌਰ ਵਿੱਚੋਂ ਕੱਢਣ ਲਈ ਜ਼ਰੂਰੀ ਹੈ ਕਿ ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ ਤੇ ਜ਼ਰੂਰੀ ਚੀਜਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਕਰਕੇ ਉਨ੍ਹਾਂ ਨੂੰ ਚੰਗੀ ਜ਼ਿੰਦਗੀ ਵੱਲ ਤੋਰਿਆ ਜਾਵੇ।