Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮਾਂ ਨੇ ਡਰੰਮ ‘ਚ ਬੰਦ ਕਰਕੇ ਮਾਰੇ ਆਪਣੇ 4 ਬੱਚੇ, ਫਿਰ ਖੁਦ ਵੀ ਦਿੱਤੀ ਜਾਨ

ਰਾਜਸਥਾਨ ਦੇ ਜਿਲ੍ਹੇ ਬਾੜਮੇਰ ਵਿਚ ਸਮੂਹਿਕ ਹੱਤਿਆ ਅਤੇ ਖੁਦਕੁਸ਼ੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਪਹਿਲਾਂ ਆਪਣੇ ਚਾਰ ਬੱਚਿਆਂ ਨੂੰ ਲੋਹੇ ਦੇ ਡਰੰਮ ਵਿਚ ਬੰਦ ਕਰਕੇ ਮਾਰ ਦਿੱਤਾ। ਬਾਅਦ ‘ਚ ਉਸ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ‘ਚ ਸਨਸਨੀ ਫੈਲ ਗਈ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਪਹਿਲੀ ਨਜ਼ਰੇ ਘਟਨਾ ਦਾ ਕਾਰਨ ਪਰਿਵਾਰਕ ਕਲੇਸ਼ ਮੰਨਿਆ ਜਾ ਰਿਹਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਸਰਕਲ ਸਟੇਸ਼ਨ ਅਫਸਰ ਕਮਲੇਸ਼ ਗਹਿਲੋਤ ਪੁਲਿਸ ਸਮੇਤ ਉਥੇ ਪਹੁੰਚ ਗਏ। ਉਥੇ ਉਨ੍ਹਾਂ ਨੇ ਪੰਜੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਬਲੋਤਰਾ ਦੇ ਵਧੀਕ ਪੁਲਿਸ ਕਪਤਾਨ ਸੁਭਾਸ਼ ਖੋਜਾ ਮੌਕੇ ‘ਤੇ ਪਹੁੰਚੇ। ਐਫਐਸਐਲ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਪੁਲਿਸ ਨੇ ਸਬੂਤ ਇਕੱਠੇ ਕੀਤੇ। ਬਾਅਦ ਵਿੱਚ ਲਾਸ਼ਾਂ ਨੂੰ ਕਲਿਆਣਪੁਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ।ਮੁੱਢਲੀ ਜਾਂਚ ਵਿੱਚ ਘਟਨਾ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ। ਉਰਮਿਲਾ ਦਾ ਪਤੀ ਬਾਹਰ ਖਾਣ ਵਿੱਚ ਮਜ਼ਦੂਰ ਵਜੋਂ ਕੰਮ ਕਰਦਾ ਹੈ। ਘਟਨਾ ਦੇ ਸਮੇਂ ਉਹ ਘਰ ਨਹੀਂ ਸੀ। ਪੁਲਿਸ ਘਟਨਾ ਦੇ ਅਸਲ ਕਾਰਨਾਂ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਉੱਥੇ ਸ਼ੁੱਕਰਵਾਰ ਨੂੰ ਜੇਠਾਰਾਮ ਦੀ ਪਤਨੀ ਉਰਮਿਲਾ ਨੇ ਸਭ ਤੋਂ ਪਹਿਲਾਂ ਆਪਣੇ ਚਾਰ ਬੱਚਿਆਂ ਭਾਵਨਾ (8), ਵਿਕਰਮ (6), ਵਿਮਲਾ (3) ਅਤੇ ਮਨੀਸ਼ਾ (2) ਨੂੰ ਲੋਹੇ ਦੇ ਡਰੰਮ ਵਿੱਚ ਬੰਦ ਕਰ ਕੇ ਮਾਰ ਦਿੱਤਾ। ਬਾਅਦ ‘ਚ ਉਸ ਨੇ ਵੀ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।