Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ

ਜਲੰਧਰ,(ਸੰਜੇ ਸ਼ਰਮਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਮੰਤਵ ਨਾਲ 21 ਫਰਵਰੀ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਾਤ ਭਾਸ਼ਾ ਦਿਵਸ ਮਨਾਇਆ ਜਾ ਰਿਹਾ ਹੈ।

 

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮਾਤ ਭਾਸ਼ਾ ਦਿਵਸ ਮੌਕੇ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਮਾਰਚ ਲਾਇਲਪੁਰ ਖਾਲਸਾ ਸਕੂਲ ਤੋਂ ਸ਼ੁਰੂ ਹੋ ਕੇ ਨਕੋਦਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਨੇੜੇ ਸਮਾਪਤ ਹੋਵੇਗਾ, ਜਿਥੇ ਸੱਭਿਆਚਾਰਕ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਆਪਣੀਆਂ ਪੇਸ਼ਕਾਰੀਆਂ ਦੇਣਗੇ।

 

ਡਾ. ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਪੰਜਾਬੀ ਭਾਸ਼ਾ ’ਤੇ ਆਧਾਰਿਤ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਸਰਬਓਤਮ ਝਾਕੀ ਨੂੰ 11000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ।