Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਾਨ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਪੰਜਾਬ ਦੇ ਸਕੂਲਾਂ ਦਾ ਨਾਮ ਬਦਲਣ ਨੂੰ ਦਿੱਤੀ ਮਨਜੂਰੀ

ਮਾਨ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਪੰਜਾਬ ਦੇ ਸਕੂਲਾਂ ਦਾ ਨਾਮ ਬਦਲਣ ਨੂੰ ਦਿੱਤੀ ਮਨਜੂਰੀ

ਮਾਨ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਪੰਜਾਬ ਦੇ ਸਕੂਲਾਂ ਦਾ ਨਾਮ ਬਦਲਣ ਨੂੰ ਮਨਜੂਰੀ ਦੇ ਦਿੱਤੀ ਹੈ। ਸਿੱਖਿਆ ਵਿਭਾਗ ਨੇ ਪੱਤਰ ਜਾਰੀ ਕਰਕੇ ਤੁਰੰਤ ਪ੍ਰਭਾਵ ਨਾਲ ਸੂਬੇ ਦੇ 233 ਸਕੂਲਾਂ ਦੇ ਨਾਮ ਅੱਗੇ ‘ਪੀਐਮ ਸ਼੍ਰੀ’ ਲਾਉਣ ਦੇ ਹੁਕਮ ਦਿੱਤੇ ਹਨ।ਉਪ ਸਕੱਤਰ ਸਿੱਖਿਆ ਸਕੂਲ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਅਧੀਨ ਜਾਰੀ ਪੱਤਰ ‘ਚ ‘ਪੀਐਮ ਸ਼੍ਰੀ’ ਸਕੀਮ ਨੂੰ ਸਕੂਲਾਂ ‘ਚ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਦੇ ਇਨ੍ਹਾਂ 233 ਸਕੂਲਾਂ ਦੇ ਨਾਵਾਂ ਅੱਗੇ ‘ਪੀਐਮ ਸ਼੍ਰੀ’ ਸੰਬੋਧਤ ਹੋਵੇਗਾ।ਦੱਸ ਦਈਏ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਦੇ ਨਾਂਅ ਵੀ ਛੇਤੀ ਹੀ ਬਦਲਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨੂੰ ਵੀ ਕਲੀਨਿਕਾਂ ’ਚੋਂ ਹਟਾਏ ਜਾਣ ਬਾਰੇ ਕਿਹਾ ਗਿਆ ਹੈ।

ਜਾਣਕਾਰੀ ਮੁਤਾਬਿਕ ਲਗਭਗ 870 ਕਲੀਨਿਕਾਂ ’ਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲਿਆ ਜਾਵੇਗਾ ਅਤੇ ਨਾਂਅ ਬਦਲ ਕੇ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਫੰਡ ਰੋਕੇ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਲਗਾਤਾਰ ਦਬਾਅ ਵਿੱਚ ਹੈ, ਜਿਸ ਦਾ ਅਸਰ ਹੁਣ ਵਿਖਾਈ ਦੇਣ ਲੱਗਾ ਹੈ। ਇਸ ਦੇ ਮੱਦੇਨਜ਼ਰ ਨਹੀ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਸਕੂਲਾਂ ਦੇ ਨਾਮ ਬਦਲਣ ਨੂੰ ਮਨਜੂਰੀ ਸਾਹਮਣੇ ਆਈ ਹੈ।

ਸਕੂਲਾਂ ਦੇ ਨਾਮ ਅੱਗੇ ‘ਪੀਐਮ ਸ਼੍ਰੀ’ ਲਗਾਉਣ ਦੀ ਸਕੀਮ ਬਾਰੇ ਦੱਸ ਦਈਏ ਕਿ ਕੇਂਦਰ ਸਰਕਾਰ ਦੀ ਇਹ ਸਕੀਮ ਦੋ ਸਾਲ ਪਹਿਲਾਂ ਆਈ ਸੀ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀ ਦਿੱਖ ਦਿੱਤੀ ਜਾਣੀ ਸੀ, ਪਰ ਭਗਵੰਤ ਮਾਨ ਸਰਕਾਰ ਨੇ ਇਸ ਸਕੀਮ ਨੂੰ ਚੱਲਣ ਨਹੀਂ ਦਿੱਤਾ ਸੀ ਅਤੇ ਹੁਣ ਜਦੋਂ ਕੇਂਦਰ ਸਰਕਾਰ ਵੱਲੋਂ ਫੰਡ ਰੋਕੇ ਗਏ ਹਨ ਤਾਂ ਪੰਜਾਬ ਸਰਕਾਰ ਨੇ ਦਬਾਅ ਹੇਠ ਸਕੂਲਾਂ ਦੇ ਨਾਂਵਾਂ ਅੱਗੇ ‘ਪੀਐਮ ਸ਼੍ਰੀ’ ਨੂੰ ਤੁਰੰਤ ਪ੍ਰਭਾਵ ਨਾਲ ਮਨਜੂਰੀ ਦੇ ਦਿੱਤੀ ਹੈ।