Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੁਆਰਾ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਲਈ ਇੱਕ ਉੱਤਮ ਜ਼ਰੀਆ: ਪ੍ਰੋ. ਅਤਿਮਾ ਸ਼ਰਮਾ ਦਿਵੇਦੀ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਵਿਦਿਆਰਥਣਾਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ ਸੱਦਾ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿੰਦਾ ਹੈ। ਵਿਦਿਆਲਾ ਦਾ ਮਕਸਦ ਵੀ ਵਿਦਿਆਰਥਣਾਂ ਦੀ ਪੜ੍ਹਾਈ ਨਿਰਵਿਘਨ ਚਲਾਉਂਦੇ ਹੋਏ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਇਕ ਹੋਰ ਉਪਰਾਲੇ ਦੇ ਤਹਿਤ ਕੇ. ਐਮ. ਵੀ. ਵਿਖੇ ਸਮੂਹ ਵਿਭਾਗਾਂ ਦੇ ਵਿਦਿਆਰਥੀਆਂ ਲਈ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਦੇ ਮਾਪਿਆਂ ਨੇ ਵੱਧ-ਚਡ਼੍ਹ ਕੇ ਭਾਗ ਲੈਂਦੇ ਹੋਏ ਸਬੰਧਤ ਅਧਿਆਪਕਾਂ ਨਾਲ ਆਪਣੀਆਂ ਬੱਚੀਆਂ ਦੇ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਸਬੰਧੀ ਵਿਚਾਰ ਚਰਚਾ ਕੀਤੀ। ਵਿਦਿਆਰਥਣਾਂ ਦੇ ਮਾਪਿਆਂ ਨੇ ਇਸ ਮੌਕੇ ਹਰੇਕ ਅਧਿਆਪਕ ਦੁਆਰਾ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਜਾਂਦੇ ਉਚਿਤ ਮਾਰਗਦਰਸ਼ਨ ਦੀ ਭਰਪੂਰ ਸ਼ਲਾਘਾ ਕਰਨ ਦੇ ਨਾਲ-ਨਾਲ ਆਗਾਮੀ ਪ੍ਰੀਖਿਆਵਾਂ ਸਬੰਧੀ ਆਪਣੇ ਸਵਾਲਾਂ ਦਾ ਵੀ ਤਸੱਲੀਬਖ਼ਸ਼ ਜਵਾਬ ਹਾਸਿਲ ਕੀਤਾ। ਹਰੇਕ ਮਾਪੇ ਦੁਆਰਾ ਕੇ. ਐਮ. ਵੀ. ਵੱਲੋਂ ਲਿਆਂਦੇ ਗਏ ਸਟੂਡੈਂਟ ਫਰੈਂਡਲੀ ਸੁਧਾਰਾਂ ਦੀ ਵੀ ਪ੍ਰਸ਼ੰਸਾ ਕੀਤੀ ਗਈ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸੰਵਾਦ ਰਚਾਉਣ ਦਾ ਇੱਕ ਕਾਰਗਰ ਮਾਧਿਅਮ ਹੈ ਜਿੱਥੇ ਵਿਦਿਆਰਥਣਾਂ ਨੂੰ ਮੁਹੱਈਆ ਕਰਵਾਈ  ਜਾ ਰਹੀ ਸਿੱਖਿਆ ਸੰਬੰਧੀ ਪ੍ਰਤੀਕਿਰਿਆ ਅਤੇ ਉਚਿਤ ਸਲਾਹ ਦੀ ਪ੍ਰਾਪਤੀ ਹੁੰਦੀ ਹੈ। ਇਸ ਦੇ ਨਾਲ ਹੀ ਇਸ ਸਫਲ ਆਯੋਜਨ ਲਈ ਸਮੂਹ ਆਯੋਜਕ ਮੰਡਲ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਵਿਦਿਆਰਥਣਾਂ ਨੂੰ ਆਉਣ ਵਾਲੇ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ ।