Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਮੁਹਾਲੀ ‘ਚ SGPC ਪ੍ਰਧਾਨ ਹਰਜਿੰਦਰ ਧਾਮੀ ‘ਤੇ ਹਮਲਾ

ਮੁਹਾਲੀ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਕੀਤਾ ਗਿਆ ਹੈ।

ਦੱਸ ਦਈਏ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਹਰਜਿੰਦਰ ਸਿੰਘ ਧਾਮੀ ਮੁਹਾਲੀ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ।

ਮਿਲੀ ਜਾਣਕਾਰੀ ਮੁਤਾਬਕ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੂੰ ਇਸ ਹਮਲੇ ‘ਚ ਕੋਈ ਨੁਕਸਾਨ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਧਰਨੇ ਵਾਲੀ ਥਾਂ ਤੋਂ ਸੁਰੱਖਿਅਤ ਦੂਰ ਲੈ ਜਾਇਆ ਗਿਆ।

ਦੱਸਣਯੋਗ ਹੈ ਕਿ ਇਨ੍ਹਾਂ ਸਿੱਖ ਜੱਥੇਬੰਦੀਆਂ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਧਰਨੇ ‘ਚ ਕੁਝ ਕੱਟੜ ਸਿੱਖ ਜੱਥੇਬੰਦੀਆਂ ਵੀ ਸ਼ਾਮਲ ਹਨ ਜੋ ਖਾਸ ਕਰ ਸਿਆਸੀ ਆਗੂਆਂ ਦਾ ਵਿਰੋਧ ਕਰਦੀਆਂ ਹਨ।

ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਸਰਹੱਦ ਨੇੜੇ ਮੁਹਾਲੀ ਵਿੱਚ ਡੇਰਾ ਲਗਾਇਆ ਹੋਇਆ ਹੈ।

ਸਿੱਖ ਜੱਥੇਬੰਦੀਆਂ ਵੱਲੋਂ ਮੁਹਾਲੀ ਬਾਰਡਰ ‘ਤੇ ਲਗਾਏ ਗਏ ਪੱਕੇ ਡੇਰੇ ਨੂੰ ਦੇਖਦਿਆਂ ਚੰਡੀਗੜ੍ਹ ਬਾਰਡਰ ‘ਤੇ ਭਾਰੀ ਮਾਤਰਾ ‘ਚ ਪੁਲਿਸ ਬਲ ਵੀ ਤਾਇਨਾਤ ਕੀਤੀ ਗਈ ਹੈ। ਇੱਥੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਟੈਂਟ ਲਗਾ ਕੇ ਬੈਠੇ ਹੋਏ ਹਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।