Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਨੂੰ Z+ ਸੁਰੱਖਿਆ ਦੀ ਲੋੜ ਨਹੀਂ ਹੈ।

ਸੀਐਮ ਭਗਵੰਤ ਮਾਨ ਨੇ ਸੁਰੱਖਿਆ ਦੇ ਸਬੰਧੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਦੀ Z+ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਦੇਸ਼-ਵਿਦੇਸ਼ ਤੋਂ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਜਾ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਸਖ਼ਤ ਕਰਦੇ ਹੋਏ ਕੇਂਦਰ ਵੱਲੋਂ ਉਨ੍ਹਾਂ ਨੂੰ ਸੀਆਰਪੀਐਫ ਦੀ ਜ਼ੈੱਡ+ ਸੁਰੱਖਿਆ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ। ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਥਿਤ ਰਿਸ਼ਵਤ ਕਾਂਡ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਸਨ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਿੰਗਜ਼ ਦੇ ਖਿਡਾਰੀ ਜੱਸ ਇੰਦਰ ਸਿੰਘ ਬੈਦਵਾਣ ਤੋਂ ਨੌਕਰੀ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗੀ, ਉੱਥੇ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰ ਰਹੇ ਹਨ।