Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮੋਗਾ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ

ਮੋਗਾ ਦੇ ਪਿੰਡ ਰਾਮੂੰਵਾਲਾ ਨਾਲ ਸਬੰਧਤ ਮਾਂ ਖੇਡ ਕਬੱਡੀ ਨਾਲ ਜੁੜੇ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।ਜਗਦੀਪ ਸਿੰਘ ਦੀ ਮੌਤ ਨਾਲ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਜਗਦੀਪ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ। ਤੇਜ਼ ਰਫ਼ਤਾਰ ਵਾਹਨ ਵਿੱਚ ਮੋਟਰਸਾਈਕਲ ਆਉਣ ਕਾਰਨ ਕਬੱਡੀ ਖਿਡਾਰੀ ਨਾਲ ਮੋਗਾ ਦੇ ਬਾਘਾਪੁਰਾਣਾ ਰੋਡ ਉਪਰ ਦਰਦਨਾਕ ਹਾਦਸਾ ਵਾਪਰ ਗਿਆ।ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਅਤੇ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਕਬੱਡੀ ਖਿਡਾਰੀ ਜਗਦੀਪ ਦੀ ਮੌਤ ਦੀ ਖਬਰ ਪੁੱਜਣ ਉਤੇ ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਿਸੇ ਨੂੰ ਇਸ ਗੱਲ ਉਤੇ ਯਕੀਨ ਨਹੀਂ ਹੋ ਰਿਹਾ ਹੈ।ਕਾਬਿਲੇਗੌਰ ਹੈ ਕਿ ਮਈ ਮਹੀਨੇ ਵਿੱਚ ਕਪੂਰਥਲਾ ਦੇ ਢਿੱਲਵਾਂ ਖੇਤਰ ਦੇ ਹੋਣਹਾਰ ਕਬੱਡੀ ਖਿਡਾਰੀ ਮੁਖਤਿਆਰ ਸਿੰਘ ਭੁੱਲਰ ਬੇਟ ਵਾਲਾ ਦਾ ਇਟਲੀ ਵਿੱਚ ਅਚਾਨਕ ਦੇਹਾਂਤ ਹੋ ਗਿਆ ਸੀ। ਨੌਜਵਾਨ ਕਬੱਡੀ ਖਿਡਾਰੀ ਮੁਖਤਿਆਰ ਸਿੰਘ ਭੁੱਲਰ (ਉਮਰ 38 ਸਾਲ) ਜੋ ਇਟਲੀ ਵਿੱਚ ਕਰੀਬ 4 ਸਾਲ ਪਹਿਲਾਂ ਚੰਗੀ ਰੋਜੀ ਰੋਟੀ ਦੀ ਭਾਲ ਵਿੱਚ ਗਿਆ ਸੀ, ਦੀ ਅਚਾਨਕ ਮੌਤ ਹੋ ਗਈ ਸੀ।

ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਮੁਖਤਿਆਰ ਸਿੰਘ ਭੁੱਲਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਮੁਤਾਬਿਕ ਮੁਖਤਿਆਰ ਨਾਲ ਉਨ੍ਹਾਂ ਦੀ ਗੱਲ ਉਸਦੀ ਮੌਤ ਤੋਂ ਇੱਕ ਦਿਨ ਪਹਿਲਾਂ ਹੋਈ ਸੀ। ਤੁਹਾਨੂੰ ਦੱਸ ਦਈਏ ਕਿ ਮੁਖਤਿਆਰ ਦੀਆਂ ਦੋ ਧੀਆਂ ਹਨ।ਕਾਬਿਲੇਗੌਰ ਹੈ ਕਿ ਮੁਖਤਿਆਰ ਸਿੰਘ ਭੁੱਲਰ ਪੰਜਾਬ ਵਿੱਚ ਅਕਸਰ ਚਾਚਾ ਲੱਖਣ ਕੇ ਪੱਡਾ ਦੀ ਟੀਮ ਵੱਲੋਂ ਖੇਡਦਾ ਸੀ। ਯੂਰਪ ਵਿੱਚ ਇਟਲੀ ਦੀ ਟੀਮ ਵੱਲੋਂ ਇੱਕ ਸੀਜ਼ਨ ਬਹੁਤ ਸ਼ਾਨਦਾਰ ਖੇਡਿਆ ਸੀ। ਮੁਖਤਿਆਰ ਸਿੰਘ ਦੋ ਧੀਆਂ ਦਾ ਪਿਓ ਸੀ ਤੇ 4 ਸਾਲ ਪਹਿਲਾਂ ਹੀ ਚੰਗੇ ਭਵਿੱਖ ਖਾਤਰ ਇਟਲੀ ਗਿਆ ਸੀ।