Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਵੀਰ ਸਿੰਘ ਦੀ ਹੋਈ ਮੌਤ

ਮੋਰਿੰਡਾ ਵਿੱਚ ਬੇਅਦਬੀ ਕਾਂਡ ਦੇ ਮੁਲਜ਼ਮ ਜਸਵੀਰ ਸਿੰਘ ਉਰਫ਼ ਜੱਸੀ ਦੀ ਮੌਤ ਹੋ ਗਈ ਹੈ। ਜਸਵੀਰ ਮਾਨਸਾ ਦੀ ਤਾਮਕੋਟ ਜੇਲ੍ਹ ਵਿੱਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੂੰ 29 ਅਪ੍ਰੈਲ ਨੂੰ ਰੂਪਨਗਰ ਤੋਂ ਮਾਨਸਾ ਤਬਦੀਲ ਕਰ ਦਿੱਤਾ ਗਿਆ ਸੀ।

ਫਿਲਹਾਲ ਜਸਵੀਰ ਦੀ ਲਾਸ਼ ਨੂੰ ਸਿਵਲ ਹਸਪਤਾਲ ‘ਚ ਰੱਖਿਆ ਗਿਆ ਹੈ। ਮੁਲਜ਼ਮ ਦੀ ਮੌਤ ਦਾ ਕਾਰਨ ਕੀ ਹੈ ਇਸ ‘ਤੇ ਅਜੇ ਵੀ ਸ਼ੱਕ ਹੈ। ਪੁਲਿਸ ਪ੍ਰਸ਼ਾਸਨ ਜਾਂਚ ਵਿੱਚ ਜੁਟਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਬੀਤੀ ਸ਼ਾਮ 4 ਵਜੇ ਤਬੀਅਤ ਖਰਾਬ ਹੋਣ ਕਾਰਨ ਹਸਪਤਾਲ ਲਿਆਂਦਾ ਗਿਆ ਸੀ ਅਤੇ ਜਸਵੀਰ ਦੀ ਇਲਾਜ ਦੌਰਾਨ ਰਾਤ 9 ਵਜੇ ਮੌਤ ਹੋ ਗਈ।ਪਿਛਲੇ ਹਫ਼ਤੇ ਮੋਰਿੰਡਾ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ, ਜਿਸ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤੇ ਗਏ ਸਨ। ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਸਾਫ ਵਿਖਿਆ ਗਿਆ ਕਿ ਜਸਵੀਰ ਨੇ ਦੋ ਸਿੱਖ ਗ੍ਰੰਥੀਆਂ ਨਾਲ ਕੁੱਟਮਾਰ ਕੀਤੀ ਅਤੇ ਇਤਿਹਾਸਿਕ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ। ਪੁਲਿਸ ਨੇ ਮੁਲਜ਼ਮ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਸੀ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀਸੀਟੀਵੀ ਵੀਡੀਓ ‘ਚ ਸਾਫ ਵੇਖਣ ਨੂੰ ਮਿਲਿਆ ਕਿ ਮੁਲਜ਼ਮ ਜਸਵੀਰ ਨੇ ਜੁੱਤੀ ਪਾ ਕੇ ਰੇਲਿੰਗ ਪਾਰ ਕੀਤੀ ਅਤੇ ਕੋਤਵਾਲੀ ਸਾਹਿਬ ਗੁਰਦੁਆਰੇ ਦੇ ਪਾਵਨ ਅਸਥਾਨ ਵਿੱਚ ਦਾਖਲ ਹੋਇਆ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸੀ ਅਤੇ ਸ੍ਰੀ ਅਖੰਡ ਪਾਠ ਜਾਰੀ ਸਨ। ਫਿਰ ਉਸਨੇ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰ ਰਹੇ ਦੋ ਗ੍ਰੰਥੀਆਂ ਨੂੰ ਕੁੱਟਣਾ ਸ਼ੁਰੂ ਕਰਤਾ ਅਤੇ ਪਵਿੱਤਰ ਗ੍ਰੰਥ ਦੀ ਵੀ ਬੇਅਦਬੀ ਕੀਤੀ। ਜਸਵੀਰ ਸਿੰਘ ਜੋ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ ਨੂੰ ਬਾਅਦ ਵਿੱਚ ਗੁਰਦੁਆਰੇ ਵਿੱਚ ਮੌਜੂਦ ਸ਼ਰਧਾਲੂਆਂ ਨੇ ਫੜ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ।