Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੌਸਮ ਵਿਭਾਗ ਨੇ 18 ਤੋਂ 21 ਅਪਰੈਲ ਤੱਕ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ਅਲਰਟ ਜਾਰੀ

ਅੱਜ ਦਿੱਲੀ-ਐਨਸੀਆਰ ਵਿੱਚ ਬੱਦਲਵਾਈ ਰਹੇਗੀ। ਸ਼ਾਮ ਜਾਂ ਰਾਤ ਨੂੰ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ ਦਿੱਲੀ-ਐਨਸੀਆਰ ਦੇ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਦੀ ਵੀ ਸੰਭਾਵਨਾ ਹੈ। ਇਸ ਹਨੇਰੀ ਅਤੇ ਮੀਂਹ ਕਾਰਨ ਅਤਿ ਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ‘ਚ ਤੂਫਾਨ ਅਤੇ ਗੜੇਮਾਰੀ ਨੂੰ ਲੈ ਕੇ ਉਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਆਈਐਮਡੀ ਨੇ 18 ਅਪ੍ਰੈਲ ਨੂੰ ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਜਦੋਂ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਤੇਜ਼ ਹਵਾਵਾਂ (ਰਫ਼ਤਾਰ 40-50 ਕਿਲੋਮੀਟਰ ਪ੍ਰਤੀ ਘੰਟਾ) ਅਤੇ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 18 ਤੋਂ 21 ਅਪਰੈਲ ਤੱਕ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਕਈ ਥਾਵਾਂ ’ਤੇ ਗੜੇ ਵੀ ਪੈ ਸਕਦੇ ਹਨ। ਮੌਸਮ ਵਿਭਾਗ ਨੇ 18 ਤੇ 19 ਅਪਰੈਲ ਨੂੰ ਸੰਤਰੀ ਅਲਰਟ ਅਤੇ 20 ਤੇ 21 ਅਪਰੈਲ ਨੂੰ ਪੀਲਾ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਮੌਸਮ ’ਚ ਪੱਛਮੀ ਵਿਗਾੜ ਦੇ ਚਲਦਿਆਂ 18 ਤੇ 19 ਅਪਰੈਲ ਨੂੰ ਪੰਜਾਬ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਵਿੱਚ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ।