Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਚਾਰ ਦਿਨ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।ਇਸ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਅਨੁਸਾਰ 11 ਮਈ ਤੱਕ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਵੀ 11 ਤੋਂ 12 ਮਈ ਤੱਕ ਇਸੇ ਤਰ੍ਹਾਂ ਦੇ ਹਾਲਾਤ ਦੇ ਨਾਲ ਵੱਡੇ ਪੱਧਰ ‘ਤੇ ਬਾਰਿਸ਼ ਹੋਵੇਗੀ, ਜਦੋਂ ਕਿ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਵਿਆਪਕ ਬਾਰਿਸ਼ ਹੋਵੇਗੀ।ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। 10 ਮਈ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।