Business Khas

Latest news
केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ

ਯੋਨ ਸ਼ੋਸ਼ਣ ਦਾ ਸ਼ਿਕਾਰ ਜੰਤਰ ਮੰਤਰ ਤੇ ਔਰਤ ਪਹਿਲਵਾਨਾਂ ਦੇ ਧਰਨੇ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕੀਤੀ ਹਿਮਾਇਤ

ਜਲੰਧਰ, ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ,ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਪ੍ਰੈੱਸ ਸਕੱਤਰ ਰਗਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਗੁਰਿੰਦਰ ਸਿੰਘ ਆਦਮਪੁਰ,ਤੀਰਥ ਸਿੰਘ ਬਾਸੀ,ਪ.ਸ.ਸ.ਫ.ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ,ਵਿੱਤ ਸਕੱਤਰ ਅਕਲ ਚੰਦ ਸਿੰਘ, ਪ੍ਰੈੱਸ ਸਕੱਤਰ ਪਰਨਾਮ ਸਿੰਘ ਸੈਣੀ, ਪੁਰਾਣੀ ਪੈਂਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਅਤੇ ਕੋ ਕਨਵੀਨਰ ਦਿਲਬਾਗ ਸਿੰਘ ਵਲੋਂ ਜੰਤਰ ਮੰਤਰ ਧਰਨੇ ਵਿੱਚ ਯੋਨ ਸ਼ੋਸ਼ਣ ਦਾ ਸ਼ਿਕਾਰ ਔਰਤ ਪਹਿਲਵਾਨਾਂ ਦੇ ਧਰਨੇ ਦੀ ਪੁਰਜ਼ੋਰ ਹਿਮਾਇਤ ਕਰਦੇ ਹੋਏ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਲੋਂ ਕੀਤੇ ਤਸ਼ੱਸਦ ਦੀ ਤਿੱਖੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਖ਼ਤ ਮਿਹਨਤ ਕਰਕੇ ਪਹਿਲਵਾਨ ਮੈਡਲ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕਰ ਰਹੇ ਹਨ ਅਤੇ ਦੂਜੇ ਪਾਸੇ ਭਾਜਪਾ ਦੇ ਬ੍ਰਿਜ਼ ਭੂਸ਼ਣ ਸ਼ਰਨ ਸਿੰਘ ਵਰਗੇ ਨੇਤਾ ਪਹਿਲਵਾਨ ਧੀਆਂ ਦਾ ਜਿਣਸੀ ਯੌਨ ਸ਼ੋਸ਼ਣ ਕਰਦੇ ਹਨ, ਜਦੋਂ ਪ੍ਰਧਾਨ ਦੇ ਖਿਲਾਫ਼ ਇਕੱਠੇ ਹੋ ਕੇ ਉਸਨੂੰ ਔਹੁਦੇ ਤੋਂ ਹਟਾਉਣ ਲਈ ਸੰਘਰਸ਼ ਕਰਨ ਤਾਂ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਲਾਠੀਚਾਰਜ ਕਰਦੀ ਹੈ।ਇਹ ਲੋਕਤੰਤਰਿਕ ਅਤੇ ਸੰਵਿਧਾਨਕ ਹੱਕਾਂ ਦੀ ਹੱਤਿਆ ਕਰਨ ਦੇ ਬਰਾਬਰ ਹੈ।ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ੋਰਦਾਰ ਢੰਗ ਨਾਲ ਇਹ ਮੰਗ ਕੀਤੀ ਜਾਂਦੀ ਹੈ ਕਿ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਔਹੁਦੇ ਤੋਂ ਹਟਾ ਕੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜ਼ੋ ਜਿਣਸੀ ਯੌਨ ਸ਼ੋਸ਼ਣ ਤੋਂ ਪੀੜਤ ਔਰਤ ਪਹਿਲਵਾਨਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਨਸਾਫ਼ ਮਿਲ ਸਕੇ।